02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ - ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਭਾਰਗੋ ਕੈਂਪ ਇਲਾਕੇ ’ਚ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਅਜੀਤ ਡੈਸਕ 18-07-2026
ਜਲੰਧਰ, 17 ਜੁਲਾਈ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਭਾਰਗੋ ਕੈਂਪ ਇਲਾਕੇ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਪੰਜਾਬ ਸਰਕਾਰ ਲੋਕਾਂ ਦੇ ਦਰਮਿਆਨ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਅਤੇ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਉਣਾ ਹੈ। ਮੰਤਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਜਿਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਉਥੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਸਦਕਾ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ 600 ਯੂਨਿਟ ਬਿਜਲੀ ਮੁਆਫੀ, ਬੁਨਿਆਦੀ ਢਾਂਚੇ ਦਾ ਵਿਕਾਸ, ਮੈਰਿਟ ਦੇ ਆਧਾਰ ’ਤੇ ਨੌਕਰੀਆਂ ਸਮੇਤ ਅਨੇਕਾਂ ਲੋਕ ਪੱਖੀ ਉਪਰਾਲੇ ਕੀਤੇ ਹਨ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਲੋਕ ਵੀ ਮੌਜੂਦ ਸਨ।
ਪਿਛਲੀ ਖ਼ਬਰ ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਦੇ ਵਿਰੋਧ ’ਚ ਮਹਿਤਪੁਰ ਸਫਾਈ ਸੇਵਕਾਂ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਨਿਊ ਜਰਸੀ ਬਣਿਆ ਦੁਨੀਆ ਦਾ ਕੇਂਦਰ, ਟਰੰਪ, ਸਪੇਨ ਦੇ ਬਾਦਸ਼ਾਹ ਤੇ ਪ੍ਰਧਾਨ ਮੰਤਰੀ ਦੀ ਮੌਜੂਦਗੀ ’ਚ ਹੋਵੇਗਾ ਫੀਫਾ ਵਿਸ਼ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।