02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਦੇ ਵਿਰੋਧ ’ਚ ਮਹਿਤਪੁਰ ਸਫਾਈ ਸੇਵਕਾਂ ਕੀਤਾ ਪ੍ਰਦਰਸ਼ਨ

ਅਜੀਤ ਡੈਸਕ 18-07-2026
ਮਹਿਤਪੁਰ, 17 ਜੁਲਾਈ (ਲਖਵਿੰਦਰ ਸਿੰਘ)- ਸੰਗਰੂਰ ਵਿੱਚ ਆਪਣੇ ਹੱਕਾਂ ਲਈ ਲੜਦੇ ਸਫ਼ਾਈ ਸੇਵਕਾਂ ਅਤੇ ਖੰਨਾ ਵਿੱਚ ਮਨਰੇਗਾਂ ਕਰਮਚਾਰੀਆਂ ਤੇ ਕੀਤੇ ਲਾਠੀ ਚਾਰਜ ਦੇ ਵਿਰੋਧ ਵਿੱਚ ਮਹਿਤਪੁਰ ਸ਼ਹਿਰ ਵਿੱਚ ਸਫ਼ਾਈ ਸੇਵਕਾਂ ਨੇ ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਸ਼ਹਿਰ ਦੇ ਮੁੱਖ ਚੌਂਕ ਵਿੱਚ ਮਹਿਤਪੁਰ ਜਗਰਾਵਾਂ ਰੋਡ ’ਤੇ ਆਵਾਜਾਈ ਕੁਝ ਸਮੇਂ ਲਈ ਠੱਪ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਜਬਰ ਦਾ ਰਾਹ ਛੱਡ ਕੇ ਲੰਮੇ ਸਮੇਂ ਤੋਂ ਸਫ਼ਾਈ ਸੇਵਕਾਂ ਸਮੇਤ ਸਮੁੱਚੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਆਉਣ ਵਾਲੀ ਚੋਣਾਂ ਵਿੱਚ ਉਸ ਦਾ ਹਸ਼ਰ ਵੀ ਬਾਕੀ ਪਾਰਟੀਆਂ ਵਾਲਾ ਹੀ ਹੋਵੇਗਾ। ਇਸ ਮੌਕ ਸਫਾਈ ਸੇਵਕਾਂ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ ਜ਼ਿਲ੍ਹਾ ਆਗੂ ਸੁਭਾਸ਼ ਵਾਲਮੀਕਿ ਮਹਿਤਪੁਰ ਦੇ ਪ੍ਰਧਾਨ ਪੱਪੂ, ਰਾਮਚਰਨ, ਓਮ ਪ੍ਰਕਾਸ਼, ਸਲੀਮ ਮਹਿਤਪੁਰੀ, ਕੇਵਲ ਕਿਸ਼ੋਰ, ਨਸੀਬ ਤੋਂ ਇਲਾਵਾ ਪੇਂਡੂ ਸਫ਼ਾਈ ਕਰਮਚਾਰੀਆਂ ਦੇ ਸੂਬਾਈ ਪ੍ਰਧਾਨ ਪ੍ਰੇਮ ਸਾਰਸਰ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਮੰਡ, ਸਾਬਕਾ ਸਰਪੰਚ ਬਚਨ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਜ਼ਿਲ੍ਹਾ ਆਗੂ ਕਸ਼ਮੀਰ ਮੰਡਿਆਲਾ, ਨੌਜਵਾਨ ਭਾਰਤ ਸਭਾ ਦੇ ਆਗੂ ਸੁਖਵਿੰਦਰ ਸੁੱਖਾ ਸੰਬੋਧਨ ਕੀਤਾ।
ਪਿਛਲੀ ਖ਼ਬਰ ਵੋਟਰਾਂ ਦੀ ਸਹੂਲਤ ਲਈ ਐਨਿਊਮਰੇਸ਼ਨ ਫਾਰਮ ਭਰਵਾਉਣ ਵਾਸਤੇ ਭਲਕੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਐਸ. ਡੀ. ਐਮ. ਅਗਲੀ ਖ਼ਬਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ - ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਭਾਰਗੋ ਕੈਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।