02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪਿੰਡ ਬਹਿਲੋਲਪੁਰ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 18-07-2026
ਨਡਾਲਾ, 17 ਜੁਲਾਈ (ਰਘਬਿੰਦਰ ਸਿੰਘ)-ਪਿੰਡ ਬਹਿਲੋਲਪੁਰ ਵਿਖੇ ਪੰਜਾਬ ਸਰਕਾਰ ਦੀ ਸਕੀਮ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਮਦਦ ਪਹੁੰਚਾਉਣਾ ਸਾਡਾ ਸਾਂਝਾ ਫ਼ਰਜ਼ ਹੈ ਅਤੇ ਅਜਿਹੀਆਂ ਲੋਕ ਭਲਾਈ ਦੀਆਂ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ | ਇਸ ਮੌਕੇ ਸੁਰਜੀਤ ਸਿੰਘ ਸਰਪੰਚ ਸਮੇਤ ਸਮੂਹ ਪੰਚਾਇਤ ਬਹਿਲੋਲਪੁਰ, ਐਡਵੋਕੇਟ ਹਰਸਿਮਰਨ ਸਿੰਘ ਘੁੰਮਣ (ਹਲਕਾ ਇੰਚਾਰਜ ਭੁਲੱਥ), ਡਾ. ਸੰਦੀਪ ਕੁਮਾਰ (ਯੂਥ ਕੋਆਰਡੀਨੇਟਰ ਨਡਾਲਾ), ਮੀਨਾ ਕੁਮਾਰੀ (ਡੀਪੂ ਹੋਲਡਰ) ਅਤੇ ਮੱਖਣ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ |ਹਾਜ਼ਰ ਆਗੂਆਂ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸਮਾਜ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹਰ ਜ਼ਰੂਰਤਮੰਦ ਤੱਕ ਸਮੇਂ ਸਿਰ ਮਦਦ ਪਹੁੰਚ ਸਕੇ | ਇਸ ਮੌਕੇ ਲਾਭਪਾਤਰੀਆਂ ਨੇ ਵੀ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ |
ਪਿਛਲੀ ਖ਼ਬਰ ਸਰਕਾਰੀ ਸਿਹਤ ਸੰਸਥਾਵਾਂ ’ਚ ਡੇਂਗੂ ਸੰਬੰਧੀ ਮੁਫ਼ਤ ਇਲਾਜ ਦੀਆਂ ਸਹੂਲਤਾਂ ਉਪਲੱਬਧ- ਡਾ. ਗੁਰਪ੍ਰੀਤ ਸਿੰਘ ਅਗਲੀ ਖ਼ਬਰ ਨੂਰਮਹਿਲ ਨੂੰ ਮਿਲਿਆ ਨੌਜਵਾਨ ਤੇ ਊਰਜਾ ਭਰਪੂਰ ਪ੍ਰਧਾਨ, ਸ਼ਹਿਰ ਦੀ ਇੱਛਾ ਪੂਰੀ ਕਰਨ ਵਿਚ ਹੋਏ ਹਾਂ ਕਾਮਯਾਬ–ਵਿਧਾਇਕਾ ਇੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।