02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਰੇਗਾ ਮੁਲਾਜ਼ਮਾਂ ਨੂੰ ਨੌਕਰੀਓਂ ਕੱਢਣ ਵਿਰੁੱਧ ਡੀ. ਸੀ. ਦਫ਼ਤਰ ਬਾਹਰ ਦਿੱਤਾ ਧਰਨਾ

ਅਜੀਤ ਡੈਸਕ 19-07-2026
ਜਲੰਧਰ, 18 ਜੁਲਾਈ (ਜਤਿੰਦਰ ਪੰਮੀ)–ਨਰੇਗਾ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਮੰਗਾਂ ਮੰਨੇ ਜਾਣ ਦੇ ਬਾਵਜੂਦ ਅਧਿਕਾਰੀਆਂ ਵਲੋਂ ਨੌਕਰੀਓਂ ਕੱਢਣ ਵਿਰੁੱਧ ਡੀ. ਸੀ. ਦਫ਼ਤਰ ਦੇ ਬਾਹਰ ਪੁਡਾ ਗਰਾਊਂਡ ਵਿੱਚ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਨੌਕਰੀਆਂ ਬਹਾਲ ਕਰਨ ਦੀ ਮੰਗ ਕੀਤੀ। ਇਸ ਸੰਬੰਧੀ ਗੱਲਬਾਤ ਕਰਦਿਆਂ ਨਰੇਗਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਬੀਤੇ ਬੁੱਧਵਾਰ ਨੂੰ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਧਰਨੇ ਤੋਂ ਬਾਅਦ ਮੰਤਰੀ ਸਾਹਿਬ ਨਾਲ ਹੋਈ ਮੀਟਿੰਗ ਵਿੱਚ ਨਰੇਗਾ ਮੁਲਾਜ਼ਮਾਂ ਦੀਆਂ 90 ਫੀਸਦੀ ਮੰਗਾਂ ਤੇ ਸਹਿਮਤੀ ਦਿੱਤੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਹੋਈ ਮੀਟਿੰਗ ਦੌਰਾਨ ਉਨ੍ਹਾਂ ਹੀ ਅਧਿਕਾਰੀਆਂ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਗਏ। ਅੱਜ ਨਵੇਂ ਸਟਾਫ਼ ਨੂੰ ਟ੍ਰੇਨਿੰਗ ਦਿੱਤੀ ਗਈ ਹੈ, ਜਿਸ ਦਾ ਸਮੂਹ ਨਰੇਗਾ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪੱਧਰੀ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਪ੍ਰੈਸ ਸਕੱਤਰ ਸੰਦੀਪ ਕਲੇਰ, ਵਿੱਤ ਸਕੱਤਰ ਜਤਿੰਦਰ ਮੋਹਨ, ਸੋਮਰਾਜ, ਪ੍ਰਦੀਪ ਕੁਮਾਰ, ਪਿਆਰਾ ਸਿੰਘ, ਗੁਰਵਿੰਦਰ ਸਿੰਘ, ਰਵਿੰਦਰ ਗੋਇਲ, ਰਾਜਵਿੰਦਰ ਕੌਰ, ਪਰਮਜੀਤ ਕੌਰ, ਮਨਦੀਪ ਸਿੰਘ ਅਤੇ ਜ਼ਿਲੇ ਦਾ ਸਮੁੱਚਾ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਰਾਜਨ ਗੁਪਤਾ ਅਗਰਵਾਲ ਵੈੱਲਫੇਅਰ ਬੋਰਡ ਜਲੰਧਰ ਸੈਂਟਰਲ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਪਾਣੀ ਵਾਲੀ ਪਾਈਪ ਲੀਕ ਹੋਣ ਕਰਕੇ ਕੂਲ ਰੋਡ ਵਾਲੀ ਤੋੜੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।