ਅੱਪਰਾ, 18 ਜੁਲਾਈ (ਦਲਵਿੰਦਰ ਸਿੰਘ ਅੱਪਰਾ) ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਕਸਬਾ ਅੱਪਰਾ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਰਜੋਤ ਕੌਰ ਲੋਹਟੀਆ ਨੇ ਹਾਲ ਹੀ ਵਿੱਚ ਨਿਯੁਕਤ ਹੋਏ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ, ਅਰੋੜਾ ਖੱਤਰੀ ਵੈਲਫੇਅਰ ਬੋਰਡ ਦੇ ਚੇਅਰਮੈਨ ਜਤਿੰਦਰ ਕੁਮਾਰ (ਰਿੰਕੂ), ਚੇਅਰਮੈਨ ਸੈਣੀ ਸਮਾਜ ਵੈਲਫੇਅਰ ਬੋਰਡ ਵਰਿੰਦਰ ਸੈਣੀ, ਵੈਰਾਗੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੌਰਵ ਬਾਵਾ, ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਕਮਲਜੀਤ ਸਿੰਘ ਜੀਤਾ ਪਾਸਟਰ ਹਰਜਿੰਦਰ ਕੁਮਾਰ ਸੋਨੂੰ ਚੇਅਰਮੈਨ ਮਸੀਹੀ ਵੈਲਫੇਅਰ ਬੋਰਡ ਸਮੇਤ ਹੋਰ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਆਪਣੇ ਸੰਬੋਧਨ ਦੌਰਾਨ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ। ਇਸ ਮੌਕੇ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਨੇ ਵੀ ਸੰਬੋਧਨ ਕੀਤਾ। ਸਮਾਗਮ ਦੇ ਅੰਤ ਵਿੱਚ ਐਨ.ਆਰ.ਆਈ. ਜਗਮੇਲ ਸਿੰਘ ਜੱਗੀ ਨੇ ਹਰਜੋਤ ਕੌਰ ਲੋਹਟੀਆ, ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂਬਰ ਟਰੇਡ ਕਮਿਸ਼ਨ ਆਸ਼ੀਸ਼ ਬਸੰਦਰਾਏ ਸ਼ੀਸ਼ੂ, ਸੋਢੀ ਭਾਰਦਵਾਜ, ਚੇਅਰਮੈਨ ਰੋਸ਼ਨ ਲਾਲ ਰੋਸ਼ੀ, ਬਲਵੀਰ ਸਿੰਘ ਛੋਕਰ, ਸਰਪੰਚ ਕਮਲੇਸ਼ ਕਲੇਰ, ਬਲਕਾਰ ਸਿੰਘ ਸਹੋਤਾ, ਰਾਜਵੀਰ ਸੋਢੀ, ਦੇਸ ਰਾਜ, ਮਾਸਟਰ ਸ਼ਿਵ ਕੁਮਾਰ ਗੌਤਮ, ਸਰਪੰਚ ਹਰਦੀਪ ਕੁਮਾਰ, ਸੁਰਿੰਦਰ ਸਿੰਘ ਛਿੰਦਾ, ਗੁਰਜੀਤ ਸਿੰਘ, ਸੁਲੱਖਣ ਸਿੰਘ, ਮਨਜਿੰਦਰ ਬਾਸੀ, ਲਵਲੀ ਛੋਕਰਾਂ, ਐਡਵੋਕੇਟ ਪੰਕਜ, ਮੋਨੂੰ ਢੀਂਗਰਾ ਸਮੇਤ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।