02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੱਛਮੀ ਹਲਕੇ ’ਚ ਵਿਸ਼ੇਸ਼ ਨਾਕਾਬੰਦੀ ਕਰਕੇ ਚਲਾਈ ਜਾਂਚ ਮੁਹਿੰਮ, ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ

ਅਜੀਤ ਡੈਸਕ 20-07-2026
ਜਲੰਧਰ, 19 ਜੁਲਾਈ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਨੇ ਪੱਛਮੀ ਹਲਕੇ ’ਚ ਨਾਕਾਬੰਦੀ ਕਰਕੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਏ.ਡੀ.ਸੀ.ਪੀ. (ਸਿਟੀ-2) ਰਾਕੇਸ਼ ਯਾਦਵ ਅਤੇ ਏ.ਸੀ.ਪੀ. (ਪੱਛਮੀ) ਆਤਿਸ਼ ਭਾਟੀਆ ਦੀ ਨਿਗਰਾਨੀ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਸ਼ੇਰ ਸਿੰਘ ਕਲੋਨੀ ਦੇ ਖੇਤਰ ਨੂੰ ਚਾਰੋ ਪਾਸਿਉਂ ਘੇਰਾਬੰਦੀ ਕੀਤੀ ਗਈ। ਇਸ ਦੌਰਾਨ ਹਰ ਵਾਹਨ ਚਾਲਕ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 8 ਵਿਅਕਤੀਆਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਜਾਂਚ ਤੋਂ ਬਾਅਦ ਜੇ ਕੋਈ ਵਿਅਕਤੀ ਕਿਸੇ-ਕਿਸਮ ਦਾ ਦੋਸ਼ੀ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਹਿਲਾਂ ਹਮਲਾ ਕਰਕੇ ਪਿਓ-ਪੁੱਤਰ ਨੂੰ ਕੀਤਾ ਜ਼ਖ਼ਮੀ, ਫਿਰ ਥਾਣੇ ਪਹੁੰਚ ਗਏ ਸ਼ਿਕਾਇਤ ਦੇਣ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ ਅਗਲੀ ਖ਼ਬਰ ਯੂਨੀਅਨਾਂ ਦੇ ਵਿਰੋਧ ਕਾਰਨ ਲਟਕ ਸਕਦਾ ਹੈ 607 ਕਰੋੜ ਦਾ ਕੂੜਾ ਪ੍ਰਬੰਧਨ ਪ੍ਰਾਜੈਕਟ ਸਰਕਾਰ ਦੀ ਹਦਾਇਤ ’ਤੇ ਨਗਰ ਨਿਗਮ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।