02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵਲੋਂ ਚੇਅਰਮੈਨਾਂ ਦਾ ਸਨਮਾਨ

ਅਜੀਤ ਡੈਸਕ 20-07-2026
ਗੁਰਾਇਆ, 19 ਜੁਲਾਈ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਾਈਚਾਰਿਆਂ ਦੀ ਨੁਮਾਇੰਦਗੀ ਲਈ ਨਿਯੁਕਤ ਕੀਤੇ ਗਏ ਚੇਅਰਮੈਨਾਂ ਦੇ ਸਨਮਾਨ ਵਿਚ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਨੇ ਸਾਰੇ ਨਵ-ਨਿਯੁਕਤ ਚੇਅਰਮੈਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ। ਮੈਡਮ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਨੂੰ ਬਰਾਬਰ ਦਾ ਮਾਣ-ਸਨਮਾਨ ਅਤੇ ਨੁਮਾਇੰਦਗੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਚੇਅਰਮੈਨ ਆਪਣੇ-ਆਪਣੇ ਵੈੱਲਫੇਅਰ ਬੋਰਡਾਂ ਰਾਹੀਂ ਸਮਾਜ ਦੀ ਭਲਾਈ, ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸੰਗਠਨ ਇੰਚਾਰਜ ਸੰਜੇ ਅਟਵਾਲ, ਹਰਮੇਸ਼ ਲਾਲ ਚੌਹਾਨ ਪ੍ਰਧਾਨ ਨਗਰ ਕੌਂਸਲ ਗੁਰਾਇਆ,ਦਲਿਤ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੁਦੇਸ਼ ਕੁਮਾਰ ਬਿੱਲਾਂ,ਚੇਅਰਮੈਨ ਜਸਵੀਰ ਰਾਜੂ ਰਾਮਗੜ੍ਹੀਆ ਵੈੱਲਫੇਅਰ ਬੋਰਡ, ਚੇਅਰਮੈਨ ਗੌਰਵ ਬਾਵਾ ਬਰਾਗੀ ਵੈੱਲਫੇਅਰ ਬੋਰਡ, ਵਰਿੰਦਰ ਸੈਣੀ ਚੇਅਰਮੈਨ ਸੈਣੀ ਵੈੱਲਫੇਅਰ ਬੋਰਡ, ਚੇਅਰਮੈਨ ਮਨੋਜ ਕੁਮਾਰ ਗੋਗਨਾ ਸਵਰਨਕਾਰ ਵੈੱਲਫੇਅਰ ਬੋਰਡ,ਰੋਸ਼ਨ ਲਾਲ ਰੋਸ਼ੀ, ਰਾਹੁਲ ਪੁੰਜ,ਸੁਨੀਲ ਮਨੋਤਾਂ, ਜਤਿਨ ਸ਼ਰਮਾ, ਸੁਰਿੰਦਰ ਡਾਬਰ, ਸੰਜੀਵ ਹੀਰ,ਰਣਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਬਲਵਿੰਦਰ ਸਿੰਘ ਸੰਧਾ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜਸਵੀਰ ਸਿੰਘ ਰਾਜੂ ਰਾਮਗੜ੍ਹੀਆਂ ਵੈੱਲਫੇਅਰ ਬੋਰਡ ਹਲਕਾ ਫਿਲੌਰ ਦੇ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।