02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ, ਪਾਰਟੀ ਇੱਕਜੁਟ ਹੋ ਕੇ ਚੋਣਾਂ ਲੜੇਗੀ- ਰਵਿੰਦਰ ਸਿੰਘ ਟੁਰਨਾ

ਅਜੀਤ ਡੈਸਕ 20-07-2026
ਸ਼ਾਹਕੋਟ, 19 ਜੁਲਾਈ (ਸੁਖਦੀਪ ਸਿੰਘ)- ਨੌਜਵਾਨ ਕਾਂਗਰਸੀ ਆਗੂ ਰਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਤੇਜ਼ੀ ਨਾਲ ਬਦਲਾਅ ਆ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਮਜ਼ਬੂਤੀ ਨਾਲ ਉਭਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਾਂਗਰਸ ਪੂਰੀ ਤਰ੍ਹਾਂ ਇੱਕਜੁਟ ਹੋ ਕੇ ਚੋਣ ਮੈਦਾਨ ’ਚ ਉਤਰੇਗੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਪੂਰਾ ਜਨ-ਸਮਰਥਨ ਹਾਸਲ ਕਰੇਗੀ। ਸ. ਟੁਰਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਏਕਤਾ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਰਹੀ ਹੈ। ਸਾਰੇ ਸੀਨੀਅਰ ਅਤੇ ਨੌਜਵਾਨ ਆਗੂ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰ ਰਹੇ ਹਨ ਅਤੇ ਚੋਣਾਂ ਦੌਰਾਨ ਹਰ ਵਰਕਰ ਇੱਕ ਟੀਮ ਵਜੋਂ ਲੋਕਾਂ ਵਿੱਚ ਜਾਵੇਗਾ। ਉਨ੍ਨਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਜਨਤਾ ਕਾਂਗਰਸ ਨੂੰ ਭਰਪੂਰ ਸਮਰਥਨ ਦੇਵੇਗੀ ਅਤੇ ਪਾਰਟੀ ਇੱਕਜੁੱਟ ਹੋ ਕੇ ਮਜ਼ਬੂਤੀ ਨਾਲ ਚੋਣ ਲੜੇਗੀ।
ਪਿਛਲੀ ਖ਼ਬਰ ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਵਿਖੇ ਇੰਟਰ ਹਾਊਸ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਿੰਡ ਚੱਕ ਦੇਸ਼ ਰਾਜ ਦੇ ਹੁੰਦਲ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਲਈ ਭਾਂਡਿਆਂ ਦੀ ਸੇਵਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।