06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਵੇਂ ਰਾਸ਼ਨ ਕਾਰਡ ਬਣਾਉਣ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ

ਅਜੀਤ ਡੈਸਕ 23-07-2026
ਜਲੰਧਰ, 22 ਜੁਲਾਈ (ਸ਼ਿਵ)- ਜ਼ਿਲ੍ਹਾ ਕੰਟਰੋਲਰ, ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਜਲੰਧਰ ਹਰਸ਼ਰਨਜੀਤ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਐਲਾਨ ਅਤੇ ਰਾਜ ਸਰਕਾਰ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਉਰਿਟੀ ਐਕਟ- 2013 ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਵਿਭਾਗੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਮੁਕੰਮਲ ਅਰਜ਼ੀ ਜਮਾਂ ਕਰਵਾਉਣ। ਸ. ਬਰਾੜ ਨੇ ਦੱਸਿਆ ਕਿ ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.), ਵਿਭਾਗੀ ਦਫ਼ਤਰਾਂ ਵਿਖੇ ਜਾ ਕੇ ਆਨਲਾਈਨ ਜਮਾਂ ਕਰਵਾ ਸਕਦੇ ਹਨ। ਸੇਵਾ ਕੇਂਦਰ/ਸੀ.ਐੱਸ.ਸੀ. ਰਾਹੀਂ ਅਰਜ਼ੀ ਸਫਲਤਾਪੂਰਵਕ ਜਮਾਂ ਹੋਣ ’ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫ਼ੀਸ ਵੀ ਜਮਾਂ ਕਰਵਾਉਣੀ ਪਵੇਗੀ। ਬਿਨੈਕਾਰ ਆਪਣੀ ਅਰਜ਼ੀ ਖ਼ੁਦ ਵੀ ਸਿੱਧੇ ਤੌਰ ’ਤੇ ਪੋਰਟਲ ਰਾਹੀਂ ਆਨਲਾਈਨ ਜਮਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫ਼ੀਸ ਨਹੀਂ ਦੇਣੀ ਪਵੇਗੀ। ਅਰਜ਼ੀਆਂ 11. ਅਗਸਤ 2026 ਤੱਕ ਪ੍ਰਾਪਤ ਕੀਤੀਆਂ ਜਾਣਗੀਆਂ ।
ਪਿਛਲੀ ਖ਼ਬਰ ਬਰਨਾਲਾ ਪੁਲਿਸ ਵਲੋ ਸਫਾਈ ਸੇਵਕਾਂ ’ਤੇ ਲਾਠੀਚਾਰਜ ਕਰਨਾ ਮੰਦਭਾਗਾ- ਰਾਜਿੰਦਰ ਬੇਰੀ ਅਗਲੀ ਖ਼ਬਰ ਹੁਣ ਤੱਕ ਜ਼ਿਲ੍ਹੇ ਦੇ 81 ਪਿੰਡਾਂ ’ਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।