06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਇਸਤਰੀ ਸਤਿਸੰਗ ਸਮਾਗਮ ਕਰਵਾਇਆ

ਅਜੀਤ ਡੈਸਕ 23-07-2026
ਜਲੰਧਰ, 22 ਜੁਲਾਈ (ਐੱਮ. ਐੱਸ. ਲੋਹੀਆ)- ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ, ਬਸਤੀ ਸ਼ੇਖ, ਜਲੰਧਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ ਦੀ ਖੁਸ਼ੀ ’ਚ ‘ਚਰਨ ਪਾਵਨ ਦਿਵਸ’ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਪ੍ਰਬੰਧਕਾਂ ਵਲੋਂ 14 ਜੁਲਾਈ ਤੋਂ 26 ਜੁਲਾਈ ਤੱਕ ਲਗਾਤਾਰ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਅੱਜ ਵਿਸ਼ੇਸ਼ ਤੌਰ ’ਤੇ ਇਸਤਰੀ ਸਤਿਸੰਗ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ ਨੇ ਭਾਗ ਲਿਆ। ਇਸ ਮੌਕੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੁਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ, ਇਸਤਰੀ ਸਤਿਸੰਗ ਸਭਾ ਬਾਲਾ ਪ੍ਰੀਤਮ ਸੁਸਾਇਟੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ, ਜਲੰਧਰ, ਗੁਰਦੁਆਰਾ ਗੁਰੂ ਨਾਨਕ ਮਿਸ਼ਨ, ਜਲੰਧਰ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਪਿਸ਼ੇਰੀ ਮੁਹੱਲਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਸੈਂਟਰਲ ਟਾਊਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਜ਼-।, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਜ਼-2, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਜਲੰਧਰ ਛਾਉਣੀ, ਗੁਰਦੁਆਰਾ ਮੁਹੱਲਾ ਸੁਰਾਜ ਗੰਜ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਲਿੰਕ ਕਲੋਨੀ, ਗੁਰਦੁਆਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ (66 ਫੁੱਟੀ ਰੋਡ), ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ, ਰੱਸਤਾ ਮੁਹੱਲਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ੇਖਾਂ ਬਾਜ਼ਾਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰਦੇਵ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਖਦੂਮਪੁਰਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬਸਤੀ ਪੀਰ ਦਾਦ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜਾ ਗਾਰਡਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਦਿਓਲ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੀਤ ਨਗਰ, ਲਾਡੋਵਾਲੀ ਰੋਡ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬਸਤੀ ਗੁਜਾਂ, ਗੁਰਦੁਆਰਾ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ, ਕ੍ਰਿਸ਼ਨਾ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਤਿਲਕ ਨਗਰ, ਗੁਰਦੁਆਰਾ ਮਾਡਲ ਹਾਊਸ (ਵੀਰਵਾਰ ਵਾਲੀਆਂ ਬੀਬੀਆਂ), ਗੁਰਦੁਆਰਾ ਮਾਡਲ ਹਾਊਸ (ਸੋਮਵਾਰ ਵਾਲੀਆਂ ਬੀਬੀਆਂ), ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਵਤਾਰ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਨਗਰ, ਗੁਰਦੁਆਰਾ ਆਸਾ ਪੂਰਨ ਦਿਆਲ ਨਗਰ, ਗੁਰਦੁਆਰਾ ਬਾਬਾ ਦੀਪ ਸਿੰਘ, ਘਈ ਨਗਰ, ਗੁਰਦੁਆਰਾ ਸ੍ਰੀ ਸੁਖਮਨੀ ਸੁਸਾਇਟੀ, ਗ੍ਰੀਨ ਐਵੀਨਿਊ, ਗੁਰਦੁਆਰਾ ਪੰਜ ਪਿਆਰੇ ਈਸ਼ਵਰ ਨਗਰ, ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ, ਮੀਰੀ-ਪੀਰੀ ਸੇਵਾ ਸੁਸਾਇਟੀ ਚੋਪੜਾ ਕਲੋਨੀ, ਗੁਰਦੁਆਰਾ ਸਾਹਿਬ ਹਰਕੀਰਤ ਸਭਾ, ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ, ਇਸਤਰੀ ਸਤਿਸੰਗ ਸਭਾ ਗੁਰਸ਼ਬਦ ਪ੍ਰਚਾਰ ਸਭਾ (ਸੋਹਾਣਾ) ਬ੍ਰਾਂਚ ਜਲੰਧਰ, ਇਸਤਰੀ ਸਤਿਸੰਗ ਸਭਾ ਮਾਈ ਭਾਗੋ ਸੇਵਾ ਸੁਸਾਇਟੀ, ਬਸਤੀ ਸ਼ੇਖ, ਗੁਰਦੁਆਰਾ ਗੁਰੂ ਅਮਰਦਾਸ ਜੀ, ਪਿਸ਼ੋਰੀਆਂ ਮੁਹੱਲਾ, ਇਸਤਰੀ ਸਤਿਸੰਗ ਸਭਾ ਮਾਤਾ ਗੰਗਾ ਜੀ ਸੇਵਾ ਸੁਸਾਇਟੀ, ਉਜਾਲਾ ਨਗਰ ਅਤੇ ਹੋਰ ਗੁਰਦੁਆਰਾ ਸਾਹਿਬਾਂ ਦੀਆਂ ਇਸਤਰੀ ਸਤਿਸੰਗ ਸਭਾਵਾਂ ਨੇ ਕੀਰਤਨ ਦੁਆਰਾ ਹਾਜ਼ਰੀ ਲਗਾਈ। ਪ੍ਰਬੰਧਕਾਂ ਵਲੋਂ ਸਮੂਹ ਜਥਿਆਂ ਦਾ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ 23 ਜੁਲਾਈ ਦਿਨ ਵੀਰਵਾਰ ਨੂੰ ਸ਼ਾਮ 4.30 ਵਜੇ ਗੁਰਦੁਆਰਾ ਸਾਹਿਬ ਤੋਂ ਇਕ ਅਲੋਕਿਕ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਇਲਾਕੇ ਦਾ ਚੱਕਰ ਲਗਾਉਣ ਤੋਂ ਬਾਅਦ ਰਾਤ ਸਮੇਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਇਸ ਮੌਕੇ ਬੀਬੀ ਇਕਬਾਲ ਕੌਰ, ਜੋਗਿੰਦਰ ਕੌਰ, ਸਰਬਜੀਤ ਕੌਰ, ਇੰਦਰਜੀਤ ਕੌਰ, ਪ੍ਰਕਾਸ਼ ਕੌਰ, ਗੁਰਦੀਪ ਕੌਰ, ਦਲਜੀਤ ਕੌਰ, ਤੇਜਿੰਦਰ ਕੌਰ, ਮਨਦੀਪ ਕੌਰ ਮਾਨ, ਅਨੀਤਾ, ਸੋਨੀਆ, ਸਿਮਰਨ ਰੂਬੀ ਅਤੇ ਹੋਰਾਂ ਵਲੋਂ ਸਮਾਗਮ ਦੇ ਪ੍ਰਬੰਧਾਂ ’ਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ, ਹਰਜੀਤ ਸਿੰਘ ਬਾਬਾ, ਅਮਰਜੀਤ ਸਿੰਘ ਰਿੰਕੂ, ਅਮਰਪ੍ਰੀਤ ਸਿੰਘ, ਇੰਦਰਜੀਤ ਸਿੰਘ ਬੱਬਰ, ਤਰਲੋਚਨ ਸਿੰਘ ਛਾਬੜਾ, ਪ੍ਰਿਤਪਾਲ ਸਿੰਘ ਲੱਕੀ, ਗਗਨਦੀਪ ਸਿੰਘ ਨਾਰੰਗ, ਗੁਰਸਿਦਕ ਸਿੰਘ, ਸੁਖਵਿੰਦਰ ਸਿੰਘ ਅੱਲਗ, ਗੁਰਸ਼ਰਨ ਸਿੰਘ ਸ਼ਨੂੰ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ’ਚ ਫਸ ਸਕਦਾ ਹੈ ਕੂੜਾ ਪ੍ਰਬੰਧਨ ਦਾ 607 ਕਰੋੜ ਦਾ ਪ੍ਰਾਜੈਕਟ ਅਗਲੀ ਖ਼ਬਰ 25 ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਵਜੋਂ ਸੰਭਾਲਣਗੇ ਅਸ਼ੋਕ ਸਰੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।