04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਭਾਕਿਯੂ ਰਾਜੇਵਾਲ ਨੇ ਚੌਲਾਂਗ ਟੋਲ ਪਲਾਜ਼ਾ ’ਤੇ ਲਗਾਇਆ ਧਰਨਾ

ਅਜੀਤ ਡੈਸਕ 23-07-2026
ਆਦਮਪੁਰ 22 ਜੁਲਾਈ (ਹਰਪ੍ਰੀਤ ਸਿੰਘ)- ਦਾਣਾ ਮੰਡੀ ਢੰਡੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਆਦਮਪੁਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਮਾਹਲ, ਸੂਬਾ ਪ੍ਰਧਾਨ ਮੁਕੇਸ਼ ਚੰਦਰ, ਗੁਰਜਪਾਲ ਸਿੰਘ ਪ੍ਰਧਾਨ ਹੁਸ਼ਿਆਰਪੁਰ, ਹਰਪਾਲ ਸਿੰਘ ਬੱਲ ਸੈਕਟਰੀ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਡਰੋਲੀ ਵੱਲੋਂ ਸਾਂਝੇ ਤੌਰ ਤੇ ਇਕ ਵੱਡਾ ਇਕੱਠ ਕਾਰਨ ਉਪਰੰਤ ਜਲੰਧਰ ਪਠਾਨਕੋਟ ਹਾਈਵੇ ’ਤੇ ਸਥਿਤ ਟੋਲ ਪਲਾਜਾ ਚੋਲਾਂਗ ਵਿਖੇ ਕਰੀਬ ਤਿੰਨ ਘੰਟੇ ਲਈ ਧਰਨਾ ਪ੍ਰਦਰਸ਼ਨ ਕਰਕੇ ਟੋਲ ਨੂੰ ਆਵਾਜਾਈ ਲਈ ਮੁਕਤ ਕੀਤਾ ਗਿਆ। ਟੋਲ ਪਲਾਜੇ ਧਰਨੇ ਦੌਰਾਨ ਭਾਰਤੀ ਕਿਸਾਨ ਬੀ.ਕੇ.ਯੂ. ਰਾਜੇਵਾਲ ਯੂਨੀਅਨ ਦੇ ਬੁਲਾਰੇ ਜਿਨਾਂ ਵਿਚ ਮੁਕੇਸ਼ ਚੰਦਰ, ਸੁਖਵਿੰਦਰ ਸਿੰਘ ਡਰੋਲੀ, ਰੰਧਾਵਾ ਸਮੇਤ ਵੱਖ ਵੱਖ ਕਿਸਾਨਾਂ ਆਗੂਆਂ ਵੱਲੋਂ ਸੰਬੋਧਨ ਆਗੂਆਂ ਨੇ ਦੱਸਿਆ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਜਾ ਰਿਹਾ ਵਪਾਰਕ ਸਮਝੌਤਾ ਦੇਸ਼ ਦੀ ਖੇਤੀਬਾੜੀ ਅਤੇ ਕਿਸਾਨੀ ਲਈ ਬੇਹੱਦ ਘਾਤਕ ਸਿੱਧ ਹੋਵੇਗਾ। ਇਸ ਸਮਝੌਤੇ ਨਾਲ ਬਾਹਰਲੇ ਮੁਲਕਾਂ ਦੀਆਂ ਕਾਰਪੋਰੇਟ ਕੰਪਨੀਆਂ ਦਾ ਭਾਰਤੀ ਮੰਡੀਆਂ ’ਤੇ ਕਬਜ਼ਾ ਹੋ ਜਾਵੇਗਾ, ਜਿਸ ਨਾਲ ਦੇਸ਼ ਦਾ ਛੋਟਾ ਕਿਸਾਨ ਅਤੇ ਵਪਾਰੀ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ। “ਜੇਕਰ ਸਰਕਾਰ ਨੇ ਇਹ ਕਿਸਾਨ-ਵਿਰੋਧੀ ਵਪਾਰ ਸਮਝੌਤਾ ਤੁਰੰਤ ਰੱਦ ਨਾ ਕੀਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਜਾਮ ਲਗਾਏ ਜਾਣਗੇ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਦੇ ਸਮਾਗਮ 3 ਤੋਂ 5 ਅਗਸਤ ਤੱਕ ਅਗਲੀ ਖ਼ਬਰ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ 5000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।