04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਨਿੰਦਣਯੋਗ- ਰਾਜੂ

ਅਜੀਤ ਡੈਸਕ 24-07-2026
ਜਲੰਧਰ, 23 ਜੁਲਾਈ (ਜਸਪਾਲ ਸਿੰਘ)-ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀ ਚਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਉਹਨਾਂ ਕਿਹਾ ਕਿ ਲੋਕਤੰਤਰ ਦੇ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਇੱਕ ਦਾ ਅਧਿਕਾਰ ਹੈ ਪਰ ਪੰਜਾਬ ਸਰਕਾਰ ਲੋਕਾਂ ਦੇ ਜਮਹੂਰੀ ਹੱਕ ਨੂੰ ਕੁਚਲ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਉਹਨਾਂ ਕਿਹਾ ਕਿ ਸਿਟੀ ਵਾਲਮੀਕਿ ਸਭਾ ਇਸ ਮਸਲੇ ਤੇ ਪੂਰੀ ਤਰਹਾਂ ਨਾਲ ਸਫਾਈ ਕਰਮਚਾਰੀਆਂ ਦੇ ਨਾਲ ਖੜੀ ਹੈ ਅਤੇ ਉਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਾਜੂ ਨੇ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਨਵੀਂ ਦਿੱਲੀ ਵਿਖੇ ਵਿਦਿਆਰਥੀਆਂ ਉੱਪਰ ਹੋਏ ਲਾਠੀ ਚਾਰਜ ਦੀ ਨਿੰਦਾ ਕਰ ਰਹੇ ਹਨ ਤੇ ਦੂਸਰੇ ਪਾਸੇ ਉਹ ਆਪਣੀ ਸਰਕਾਰ ਵਿੱਚ ਹੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਅਤੇ ਔਰਤਾਂ ਨੂੰ ਵੀ ਛੱਲੀਆਂ ਵਾਂਗ ਕੁੱਟ ਰਹੇ ਹਨ. ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਦਲਿਤਾਂ ਅਤੇ ਮਜ਼ਦੂਰਾਂ ਪ੍ਰਤੀ ਦੋਗਲਾ ਚਿਹਰਾ ਹੁਣ ਬੇਨਕਾਬ ਹੋ ਚੁੱਕਾ ਹੈ ਅਤੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਮੌਜੂਦ ਸਰਕਾਰ ਨੂੰ ਸ਼ੀਸ਼ਾ ਦਿਖਾ ਦੇਣਗੇ ਉਨ੍ਹ੍ਹਾਂ ਕਿਹਾ ਕਿ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਤੁਰੰਤ ਤੁਰੰਤ ਮੰਨਿਆ ਜਾਣ।
ਪਿਛਲੀ ਖ਼ਬਰ ਅੰਡਰ-19 ਇਕ ਰੋਜ਼ਾ ਕ੍ਰਿਕਟ ਟੂਰਨਾਮੈਂਟ: ਜਲੰਧਰ ਨੇ ਸੰਗਰੂਰ ਨੂੰ 183 ਦੌੜਾਂ ਨਾਲ ਹਰਾ ਕੇ ਜਿੱਤੀ ਟਰਾਫੀ ਅਗਲੀ ਖ਼ਬਰ ਵਿਸ਼ਵ ਆਈ.ਵੀ.ਐੱਫ਼. ਦਿਵਸ ਮੌਕੇ ਨੋਵਾ ਆਈ.ਵੀ.ਐਫ਼. ਜਲੰਧਰ ਵਲੋਂ ਬੇਔਲਾਦਪਣ ਪ੍ਰਤੀ ਜਾਗਰੂਕਤਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।