04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਿਆਂ ਸੱਤਿਆਗ੍ਹਹਿ ਤਹਿਤ ਭਲਕੇ ਇਕ ਦਿਨ ਦੀ ਭੁੱਖ ਹੜਤਾਲ ’ਤੇ ਬੈਠਣਗੇ ਰਵੀਸ਼ ਰਾਜ ਨੀਟ ਪ੍ਰੀਖਿਆ ਵਿਚ ਕਥਿਤ ਗੜਬੜੀਆਂ ਲਈ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਕਰਨਗੇ ਮੰਗ

ਅਜੀਤ ਡੈਸਕ 24-07-2026
ਜਲੰਧਰ, 23 ਜੁਲਾਈ, (ਪਵਨ ਖਰਬੰਦਾ)-ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵੀਸ਼ ਰਾਜ ਸ਼ਰਮਾ ਨੇ ਨੀਟ ਪ੍ਰੀਖਿਆ ਵਿਚ ਕਥਿਤ ਗੜਬੜੀਆਂ ਦੇ ਵਿਰੋਧ ਤੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ‘ਨਿਆਂ ਸਤਿਆਗ੍ਰਹ’ ਇੱਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਇਸ ਤਹਿਤ ਉਹ 24 ਜੁਲਾਈ ਨੂੰ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਭੁੱਖ ਹੜਤਾਲ ‘ਤੇ ਬੈਠਣਗੇ। ਉਨ੍ਹਾਂ ਜਲੰਧਰ ਦੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਿਆਂ ਸਤਿਆਗ੍ਰਹ ਦਾ ਹਿੱਸਾ ਬਣਨ ਅਤੇ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਰਵੀਸ਼ ਰਾਜ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਨੀਟ ਪ੍ਰੀਖਿਆ ਦੀਆਂ ਕਥਿਤ ਗੜਬੜੀਆਂ ਲਈ ਜ਼ਿੰਮੇਵਾਰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ਾ ਨਹੀਂ ਲਿਆ ਅਤੇ ਨਾਂ ਹੀ ਵਿਦਿਆਰਥੀਆਂ ਨੂੰ ਇਨਸਾਫ਼ ਮਿਲਿਆ ਹੈ । ਇਸ ਦੇ ਉਲਟ ਨੀਟ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਦਿੱਲੀ ਪੁਲਿਸ ਨੇ ਬੇਰਹਿਮੀ ਦਿਖਾਉਂਦਿਆਂ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ । ਰਵੀਸ਼ ਰਾਜ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਨੀਟ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਦੇ ਅਸਤੀਫ਼ਿਆਂ ਦੀ ਮੰਗ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਹੀ ਉਨ੍ਹਾਂ ਨੇ ਨਿਆਂ ਸਤਿਆਗ੍ਰਹ ਦਾ ਰਾਹ ਚੁਣਿਆ ਹੈ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਨਾਲ ਡਟ ਕੇ ਖੜ੍ਹੇ ਹਨ ਤੇ ਉਨ੍ਹਾਂ ਦੇ ਇਨਸਾਫ਼ ਲਈ ਹਰ ਸੰਭਵ ਲੜਾਈ ਲੜਣਗੇ।
ਪਿਛਲੀ ਖ਼ਬਰ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ ਅਗਲੀ ਖ਼ਬਰ ਵਿਰਾਸਤੀ ਇਮਾਰਤਾਂ ਤੇ ਸਾਫ਼ ਸੁਥਰੀ ਦਿੱਖ ਵਾਲਾ ਕਸਬਾ ਹੈ ਜਮਸ਼ੇਰ ਖਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।