04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਅਜੀਤ ਡੈਸਕ 24-07-2026
ਜਲੰਧਰ, 23 ਜੁਲਾਈ (ਸ਼ਿਵ)- ਮੀਂਹ ਪੈਣ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਹੁੰਮ੍ਹਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਕੁੱਝ ਦਿਨਾਂ ਤੋਂ ਮੌਸਮ ਵਿਚ ਆਏ ਬਦਲਾਅ ਕਾਰਨ ਅਤੇ ਪਹਿਲਾਂ ਵੀ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਉੱਥੇ ਇਸ ਵੇਲੇ ਬਿਜਲੀ ਦੀ ਮੰਗ ਵਿਚ ਵੀ ਕਮੀ ਆਈ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਾਹਿਰ ਕੀਤੀ ਹੈ। ਕੁੱਝ ਦਿਨ ਪਹਿਲਾਂ ਪੈ ਰਹੀ ਗਰਮੀ ਨੇ ਲੋਕਾਂ ਨੂੰ ਹਾਲੋਂ ਬੇਹਾਲ ਕਰ ਦਿੱਤਾ ਸੀ ਤਾਂ ਇਸ ਨਾਲ ਜਨਜੀਵਨ ’ਤੇ ਵੀ ਅਸਰ ਪਿਆ ਸੀ ਪਰ ਹੁਣ ਮੌਸਮ ਵਿਚ ਆਏ ਬਦਲਾਅ ਤੋਂ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਜੁਲਾਈ ਮਹੀਨੇ ਵਿਚ ਇਨ੍ਹਾਂ ਦਿਨਾਂ ਵਿਚ ਹੀ ਮੀਂਹ ਪਿਆ ਹੈ ਜਿਸ ਨਾਲ ਮੌਸਮ ਵਿਚ ਕੁੱਝ ਬਦਲਾਅ ਆਇਆ ਹੈ। ਉਂਜ ਅੱਜ ਮੀਂਹ ਪੈਣ ਨਾਲ ਕੁੱਝ ਇਲਾਕਿਆਂ ਵਿਚ ਪਾਣੀ ਭਰ ਗਿਆ ਸੀ ਪਰ ਉਨਾਂ ਇਲਾਕਿਆਂ ਵਿਚ ਜ਼ਿਆਦਾ ਪੇ੍ਰਸ਼ਾਨੀ ਆਈ ਜਿੱਥੇ ਕਿ ਸੀਵਰੇਜ ਬੰਦ ਹੋਣ ਨਾਲ ਪਹਿਲਾਂ ਹੀ ਲੋਕਾਂ ਦੀਆਂ ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ।-
ਪਿਛਲੀ ਖ਼ਬਰ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਨਿਆਂ ਸੱਤਿਆਗ੍ਹਹਿ ਤਹਿਤ ਭਲਕੇ ਇਕ ਦਿਨ ਦੀ ਭੁੱਖ ਹੜਤਾਲ ’ਤੇ ਬੈਠਣਗੇ ਰਵੀਸ਼ ਰਾਜ ਨੀਟ ਪ੍ਰੀਖਿਆ ਵਿਚ ਕਥਿਤ ਗੜਬੜੀਆਂ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।