02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨਗਰ ਨਿਗਮ ਯੂਨੀਅਨਾਂ ਵਲੋਂ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਅਜੀਤ ਡੈਸਕ 25-07-2026
ਜਲੰਧਰ, 24 ਜੁਲਾਈ (ਸ਼ਿਵ)- ਬਰਨਾਲਾ ਵਿਚ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦਾ ਮਾਮਲਾ ਤੂਲ ਫੜ ਗਿਆ ਹੈ। ਅਜੇ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਕਰਮਚਾਰੀ ਹੜਤਾਲ ’ਤੇ ਚੱਲ ਰਹੇ ਸਨ ਤਾਂ ਹੁਣ ਬਰਨਾਲਾ ਦੀ ਘਟਨਾ ਨੂੰ ਲੈ ਕੇ ਨਗਰ ਨਿਗਮ ਯੂਨੀਅਨਾਂ ਨੇ ਵੀ ਮੋਰਚਾ ਖ਼ੋਲ ਦਿੱਤਾ ਹੈ। ਅੱਜ ਪ੍ਰਧਾਨ ਬੰਟੂ ਸਭਰਵਾਲ ਦੀ ਅਗਵਾਈ ਵਾਲੀਆਂ ਯੂਨੀਅਨਾਂ ਵਲੋਂ ਇਸ ਘਟਨਾ ਦੇ ਖ਼ਿਲਾਫ਼ ਨਿਗਮ ਦਫ਼ਤਰ ਸਾਹਮਣੇ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਯੂਨੀਅਨ ਵਲੋਂ ਸ੍ਰੀ ਰਾਮ ਚੌਕ ਤੋਂ ਲੈ ਕੇ ਭਗਵਾਨ ਵਾਲਮੀਕਿ ਚੌਕ ਤੱਕ ਰੋਸ ਮਾਰਚ ਵੀ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਅਤੇ ਸੀਵਰੇਜ ਕਰਮਚਾਰੀ ਵੀ ਮੌਜੂਦ ਸਨ। ਨਿਗਮ ਯੂਨੀਅਨਾਂ ਵਲੋਂ ਅੱਜ ਕੂੜਾ ਚੁੱਕਣ ਦਾ ਕੰਮ ਬੰਦ ਰੱਖਿਆ ਗਿਆ ਤੇ ਨਿਗਮ ਦਫਤਰ ਸਾਹਮਣੇ ਬੰਟੂ ਸਭਰਵਾਲ ਤੇ ਹੋਰ ਆਗੂਆਂ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਜੇਕਰ ਬਰਨਾਲਾ ਵਿਚ ਲਾਠੀਚਾਰਜ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਸੂਬੇ ਭਰ ਵਿਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਫ਼ੈਸਲਾ ਕੀਤਾ ਕਿ ਸੋਮਵਾਰ ਨੂੰ ਵੀ ਯੂਨੀਅਨ ਵਲੋਂ ਕੰਮ ਬੰਦ ਰੱਖੇ ਜਾਣਗੇ। ਨਿਗਮ ਯੂਨੀਅਨ ਦੀ ਹੜਤਾਲ ਕਾਰਨ ਨਗਰ ਨਿਗਮ ਦਾ ਕੰਮ ਵੀ ਪ੍ਰਭਾਵਿਤ ਰਿਹਾ। ਇਸ ਮੌਕੇ ਸ਼ੰਮੀ ਲੂਥਰ, ਰਾਜਨ ਕਲਿਆਣ, ਸੁਨੀਲ ਦੱਤ ਬੌਬੀ, ਰਾਜਨ ਕਲਿਆਣ, ਮਨੀਸ਼ ਬਾਬਾ, ਹੈਪੀ ਥਾਪਰ, ਰਿੰਪੀ ਕਲਿਆਣ ਸਿਕੰਦਰ ਖੋਸਲਾ ਤੇ ਹੋਰ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਤੇ ਹੋਰ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਅਸ਼ੋਕ ਸਰੀਨ ਅੱਜ ਸੰਭਾਲਣਗੇ ਭਾਜਪਾ ਸ਼ਹਿਰੀ ਪ੍ਰਧਾਨ ਦਾ ਅਹੁਦਾ ਅਗਲੀ ਖ਼ਬਰ ਏਸ਼ੀਆਈ ਖੇਡਾਂ ਤੋਂ ਪਹਿਲਾਂ ਜਪਾਨੀ ਖਾਣੇ ਦੀ ਟ੍ਰੇਨਿੰਗ ’ਤੇ ਭਾਰਤੀ ਖਿਡਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।