03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗੁਰੂ ਅਮਰਦਾਸ ਪਬਲਿਕ ਸਕੂਲ ਦੀ ਏ.ਸੀ. ਇਮਾਰਤ ਦਾ ਸ੍ਰੀਮਤੀ ਗੁਰਜੋਤ ਕੌਰ ਨੇ ਕੀਤਾ ਉਦਘਾਟਨ

ਅਜੀਤ ਡੈਸਕ 26-07-2026
ਜਲੰਧਰ, 25 ਜੁਲਾਈ (ਐੱਮ. ਐੱਸ. ਲੋਹੀਆ) - ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਰਹਿਣ ਵਾਲੀ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਆਪਣੀ ਗੁਰੂ ਤੇਗ ਬਹਾਦੁਰ ਨਗਰ, ਵਿਖੇ ਚੱਲ ਰਹੀ ਸ਼ਾਖਾ ਦੀ ਇਮਾਰਤ ਨੂੰ ਏ.ਸੀ. ਦੀ ਸਹੂਲਤ ਨਾਲ ਲੈਸ ਕਰ ਦਿੱਤਾ ਹੈ। ਇਸ ਦਾ ਉਦਘਾਟਨ ਕਰਨ ਲਈ ਪ੍ਰਧਾਨ ਮਹਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ‘ਅਜੀਤ ਪ੍ਰਕਾਸ਼ਨ ਸਮੂਹ’ ਦੀ ਸੀਨੀਅਰ ਐਗਜੀਕਿਊਟਿਵ ਸ੍ਰੀਮਤੀ ਗੁਰਜੋਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਮਾਗਮ ’ਚ ਪਹੁੰਚਣ ’ਤੇ ਪ੍ਰਬੰਧਕ ਕਮੇਟੀ ਅਤੇ ਸਕੂਲ ਦੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਗੁਰਜੋਤ ਕੌਰ ਵਲੋਂ ਆਪਣੇ ਕਰ-ਕਮਲਾਂ ਦੁਆਰਾ ਏ.ਸੀ. ਇਮਾਰਤ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਅਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਕਿਹਾ ਕਿ ਅਜਿਹੇ ਕੰਮ ਸਮੇਂ ਦੇ ਹਾਣੀ ਬਣਨ ਅਤੇ ਬੱਚਿਆਂ ਦੀਆਂ ਸਹੂਲਤਾਂ ਨੂੰ ਧਿਆਨ ’ਚ ਰੱਖ ਕੇ ਕੀਤੇ ਜਾਂਦੇ ਹਨ। ਹਾਜ਼ਰ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਗੁਰਜੋਤ ਕੌਰ ਨੇ ਪ੍ਰਧਾਨ ਮਹਿੰਦਰਜੀਤ ਸਿੰਘ, ਸਮੂਹ ਪ੍ਰਬੰਧਕ ਕਮੇਟੀ, ਸਕੂਲ ਦੇ ਪ੍ਰਿੰਸੀਪਲਾਂ ਅਤੇ ਸਟਾਫ਼ ਵਲੋਂ ਸੰਸਥਾ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ, ਉਨ੍ਹਾਂ ਕਿਹਾ ਕਿ ਅਜਿਹੇ ਕਾਰਜ ਬੱਚਿਆਂ ਦੇ ਸਮਾਜਿਕ ਅਤੇ ਅਕਾਦਮਿਕ ਵਿਕਾਸ ’ਚ ਸਹਾਈ ਹੁੰਦੇ ਹਨ। ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਲਖਬੀਰ ਸਿੰਘ ਛਾਬੜਾ, ਰੇਣੂਕਾ ਐਂਗਰਿਸ਼ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਨੂੰ ਭਾਜਪਾ ਹੀ ਦੁਬਾਰਾ ਬਣਾ ਸਕਦੀ ਹੈ ਨੰਬਰ ਇਕ ਸੂਬਾ-ਢਿੱਲੋਂ ਸਾਰੀਆਂ ਸੀਟਾਂ ਜਿੱਤਣ ਲਈ ਹੁਣ ਤੋਂ ਡਟ ਜਾਣ ਪਾਰ... ਅਗਲੀ ਖ਼ਬਰ ਬਰਸਾਤਾਂ ਨੇ ਕੀਤੀ ਹਾਈਵੇ, ਸਰਵਿਸ ਰੋਡ, ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖ਼ਰਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।