02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਲਈ ਜਲੰਧਰ ਰੈਲੀ ਵੱਡੀ ਗਿਣਤੀ ਸ਼ਮੂਲੀਅਤ ਕਰਨਗੇ ਦਿਹਾਤੀ ਮਜ਼ਦੂਰ- ਰੰਧਾਵਾ /ਵਾਲੀਆ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਕੀਤਾ ਜਾਵੇਗਾ ਮਾਰਚ- ਗੋਗੀ ਬੇਗਮਪੁਰ

ਅਜੀਤ ਡੈਸਕ 26-07-2026
ਜਮਸ਼ੇਰ ਖਾਸ, ਜੰਡਿਆਲਾ ਮੰਜਕੀ 25 ਜੁਲਾਈ (ਹਰਵਿੰਦਰ ਕੁਮਾਰ)- ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਕਮੇਟੀ ਵਲੋਂ ਅੱਜ ਰਾਵਾਂ - ਖੇਲਾ ਵਿਖੇ 5 ਅਗਸਤ ਦੀ ਤਿਆਰੀ ਸਬੰਧੀ ਸਾਬਕਾ ਸਰਪੰਚ ਗੁਰਦਾਵਰ ਰਾਮ ਦੀ ਪ੍ਰਧਾਨਗੀ ਹੇਠ ਪਿੰਡ ਖੇਲਾ ਵਿਖੇ ਮੀਟਿੰਗ ਕੀਤੀ ਗਈ । ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਸਿੰਘ ਰੰਧਾਵਾਂ ਨੇ ਕਿਹਾ ਕਿ ਮਹਿੰਗਾਈ ਨੇ ਗਰੀਬਾਂ ਅਤੇ ਆਮ ਲੋਕਾਂ ਦਾ ਜਿਊਂਣਾ ਦੁਭਰ ਕਰ ਦਿੱਤਾ ਹੈ। ਰਹਿੰਦੀ ਕਸਰ ਪੈਟਰੋਲ ,ਡੀਜਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਕਰਕੇ ਪੂਰੀ ਕਰ ਦਿੱਤੀ ਹੈ । ਬੇਰੁਜ਼ਗਾਰੀ ਸਭ ਹੱਦਾਂ ਬੰਨ੍ਹੇ ਪਾਰ ਕਰ ਗਈ ਹੈ । ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਬਣਾ ਕੇ ਮਜ਼ਦੂਰਾਂ ਦੇ ਬਲਦੇ ਚੁੱਲੇ ਠੰਢੇ ਪਾ ਦਿੱਤੇ ਹਨ । ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈਕੇ ਮਜ਼ਦੂਰ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਹਨ, ਪਰ ਲਾਰਿਆਂ ਅਤੇ ਫੋਕੇ ਵਾਅਦਿਆਂ ਤੋਂ ਬਿਨਾਂ ਕੁਝ ਵੀ ਪੱਲੇ ਨਹੀਂ ਪਿਆ, ਉਨ੍ਹਾਂ ਕਿਹਾ ਪੰਜ ਵਾਰ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਦਾ ਸੱਦਾ ਦੇ ਕੇ ਮੁਕਰ ਜਾਂਦੇ ਰਹੇ ਅਤੇ ਕੈਬਨਿਟ ਸਬ ਕਮੇਟੀ ਵਲੋਂ ਮੀਟਿੰਗਾਂ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਦਾ ਮਜ਼ਦੂਰਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਮੀਟਿੰਗ ਦੇ ਫੈਸਲੇ ਦੇ ਜਾਰੀ ਕਰਦਿਆਂ ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਵਾਲੀਆ ਨੇ ਦੱਸਿਆ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਬੇਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਲਗਾਤਾਰ ਅਣਗੌਲਿਆ ਕਰਨ ਵਿਰੁੱਧ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ, ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਰੈਲੀ ਦੀ ਤਿਆਰੀ ਲਈ ਲਗਾਤਾਰ ਪਿੰਡਾਂ ਅੰਦਰ ਮੀਟਿੰਗਾਂ ਕਰਕੇ 3 ਅਗਸਤ ਤੱਕ ਮੀਟਿੰਗ ਕਰਕੇ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ 5 ਅਗਸਤ ਨੂੰ ਪੰਜਾਬ ਭਰ ‘ਚੋਂ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਰੈਲੀ ਅਤੇ ਮੁਜ਼ਾਹਰੇ ਵਿੱਚ ਸ਼ਾਮਿਲ ਹੋਣਗੇ। ਇਸ ਸਮੇਂ ਕੁਲਦੀਪ ਸਿਆਣ ਬਿਲਗਾ ,ਅਨੰਤ ਕੁਮਾਰ ਮੇਅਟ, ਅਮੀਰ ਚੰਦ, ਹੁਸਨ ਲਾਲ, ਰਾਜਿਵੰਦਰ ਕੌਰ, ਜਸਵਿੰਦਰ ਕੌਰ, ਮਿੰਧੋ,ਰਾਣੋ, ਅਮਰ ਕੌਰ, ਕਸ਼ਮੀਰ ਕੌਰ, ਮਨਪ੍ਰੀਤ ਕੌਰ, ਸੱਤਿਆ, ਅੰਮ੍ਰਿਤਾ ਕੌਰ, ਕਿ੍ਸ਼ਨਾ ਦੇਵੀ, ਬਲਵੀਰ ਕੌਰ, ਗੁਰਬਖਸ਼ ਕੌਰ, ਰਾਣੋ ਅਤੇ ਹੋਰ ਮਜਦੂਰ ਸ਼ਾਮਿਲ ਸਨ ।
ਪਿਛਲੀ ਖ਼ਬਰ ‘ਥਾਲੀ ਵਜਾਓ, ਤਾਨਾਸ਼ਾਹ ਭਜਾਓ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਥਾਣਾ-7 ਦੀ ਪੁਲਿਸ ਵਲੋਂ ਔਰਤ ਦੀ ਚੇਨੀ ਝਪਟਣ ਵਾਲਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।