02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗੁਰਦੁਆਰਾ ਮਾਡਲ ਟਾਊਨ ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ

ਅਜੀਤ ਡੈਸਕ 26-07-2026
ਜਲੰਧਰ, 25 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਵਿਸ਼ੇਸ਼ ਮਹੀਨਾਵਾਰੀ ਗੁਰਮਤਿ ਸਮਾਗਮ ਤਹਿਤ ‘ਮੀਰੀ-ਪੀਰੀ ਦਿਵਸ’ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ। ਇਸ ਸੰਬੰਧੀ ਰਾਤਰੀ ਦੇ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਈ, ਭਾਈ ਆਤਮਾ ਸਿੰਘ (ਹਜੂਰੀ ਰਾਗੀ ਗੁਰਦੁਆਰਾ ਸਾਹਿਬ) ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਮੀਰੀ-ਪੀਰੀ ਦਿਵਸ ਸੰਬੰਧੀ ਅਤੇ ਲੜੀਵਾਰ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂਘਰ ਨਾਲ ਜੁੜਨ ਅਤੇ ਗੁਰ ਸਾਹਿਬ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰਪਾਲ ਸਿੰਘ, ਪੀ. ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ ਤੇ ਸ਼ਹਿਰ ਦੀਆਂ ਹੋਰ ਨਾਮੀ ਹਸਤੀਆਂ ਗੁਰੂ ਘਰ ਵਿਖੇ ਨੱਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਨੇ ਖ਼ੂਨਦਾਨ ਕੈਂਪ ਲਗਾ ਕੇ ਆਮਦਨ ਕਰ ਦਿਵਸ ਮਨਾਇਆ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਨੇ ਹਾਰਟ, ਮਾਈਂਡ ਐਂਡ ਮਸ਼ੀਨ ਵਿਸ਼ੇ ’ਤੇ ਸਿੱਖਿਆ ਸੰਮੇਲਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।