04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜਲੰਧਰ ਵੈਸਟ ’ਚ ਆਮ ਆਦਮੀ ਪਾਰਟੀ ਨੂੰ ਝਟਕਾ ‘ਆਪ’ ਦੇ ਵਲੰਟੀਅਰ ਯਸ਼ਪਾਲ ਮਾਸਟਰ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਅਜੀਤ ਡੈਸਕ 27-07-2026
ਜਲੰਧਰ, 26 ਜੁਲਾਈ (ਪਵਨ ਖਰਬੰਦਾ)- ਆਮ ਆਦਮੀ ਪਾਰਟੀ ਨੂੰ ਅੱਜ ਵੈਸਟ ਹਲਕੇ ’ਚ ਉਸ ਸਮੇਂ ਝਟਕਾ ਲੱਗਾ, ਜਦੋਂ ਜਲੰਧਰ ਵੈਸਟ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਯਸ਼ ਪਾਲ (ਭਾਰਗੋ ਕੈਂਪ) ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਜੁਆਇਨ ਕਰ ਲਈ । ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਬੇਰੀ ਅਤੇ ਹਲਕਾ ਜਲੰਧਰ ਵੈਸਟ ਤੋਂ ਇੰਚਰਾਜ ਸੁਰਿੰਦਰ ਕੌਰ ਨੇ ਸਾਰੇ ਸਾਥੀਆਂ ਦਾ ਸਵਾਗਤ ਕੀਤਾ ਅਤੇ ਨਾਲ ਹੀ ਯਸ਼ਪਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ । ਇਸ ਦੌਰਾਨ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਯਸ਼ਪਾਲ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ’ਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਦਫਤਰਾਂ ਵਿੱਚ ਧੱਕੇ ਨਹੀਂ ਖਾਣੇ ਪੈਂਦੇ ਸਨ ਉਨ੍ਹਾਂ ਦੇ ਕੰਮ ਬਿਨਾ ਰਿਸ਼ਵਤ ਦਿੱਤੇ ਹੀ ਹੋ ਜਾਂਦੇ ਹਨ ਤੇ ਉਹ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਨੀਤੀਆਂ ਤੋਂ ਵੀ ਬਹੁਤ ਪ੍ਰਭਾਵਿਤ ਹੋਏ ਹਨ, ਕਿਉਂਕਿ ਉਹ ਹਰ ਵਰਗ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦੇ ਹਨ । ਯਸ਼ਪਾਲ ਨੇ ਕਿਹਾ ਕਿ ਪਾਰਟੀ ਨੇ ਜੋ ਮੇਰੀ ਜ਼ਿੰਮੇਵਾਰੀ ਲਗਾਈ ਹੈ ਮੈਂ ਉਸਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ । ਇਸ ਦੌਰਾਨ ਹਾਜ਼ਰ ਵੈਸਟ ਹਲਕੇ ਦੇ ਇੰਚਾਰਜ ਸੁਰਿੰਦਰ ਕੌਰ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਉਨ੍ਹਾਂ ਨੂੰ ਪੂਰਾ ਅਹਿਸਾਸ ਹੋ ਗਿਆ ਹੈ ਕਿ ਜੇਕਰ ਪੰਜਾਬ ਨੂੰ ਮੁੜ ਕੋਈ ਪਾਰਟੀ ਲੀਹ ’ਤੇ ਲਿਆ ਸਕਦੀ ਹੈ ਤਾਂ ਉਹ ਕੇਵਲ ਕਾਂਗਰਸ ਪਾਰਟੀ ਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਹਰਮੀਤ ਸਿੰਘ, ਕੈਪਟਨ ਗੁਰਨਾਮ ਸਿੰਘ,ਸਤੀਸ਼ ਕੁਮਾਰ, ਡਾ. ਕੁਲਦੀਪ, ਗੋਪਾਲ ਦਾਸ, ਬਖ਼ਸ਼ੀਸ਼ ਸਿੰਘ, ਵਿਨੋਦ ਕੁਮਾਰ, ਰਾਜ ਕੁਮਾਰ, ਗੁਲਸ਼ਨ ਕੁਮਾਰ, ਸੋਮ ਨਾਥ, ਸੰਨੀ, ਬਿੱਟੂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਲੰਮਾ ਪਿੰਡ ਚੌਕ ਤੇ ਨਾਲ ਲੱਗਦੇ ਖੇਤਰ ’ਚ ਖੜ੍ਹੇ ਮੀਂਹ ਦੇ ਪਾਣੀ ਤੋਂ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਸੁਨੀਲ ਕਟਿਆਲ ਦੁਬਾਰਾ ਪ੍ਰਧਾਨ ਬਣੇ ਨਿਗਮ ਅਫ਼ਸਰਾਂ ਨਾਲ ਮਸਲੇ ਹੱਲ ਕਰਨ ਦਾ ਵੀ ਦਿੱਤਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।