ਚੁਗਿੱਟੀ/ ਜੰਡੂ ਸਿੰਘਾ, 26 ਜੁਲਾਈ (ਨਰਿੰਦਰ ਲਾਗੂ)- ਸਥਾਨਕ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਨਾਲ ਕੁਝ ਲੋਕਾਂ ਵਲੋਂ ਨਾਜਾਇਜ਼ ਤੌਰ ’ਤੇ ਰਸਤਾ ਜੋੜਿਆ ਜਾ ਰਿਹਾ ਹੈ, ਜੋ ਕਿ ਸ਼ਰੇਆਮ ਧੱਕੇਸ਼ਾਹੀ ਹੈ । ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਇਹ ਪ੍ਰਗਟਾਵਾ ਅੱਜ ਗੱਲਬਾਤ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਨਾਲ ਲੱਗਦੇ ਖੇਤਰ ਨੂੰ ਇਸ ਗੱਲ ਤੋਂ ਰੋਕਣ ਦਾ ਯਤਨ ਕੀਤਾ ਗਿਆ ਤਾਂ ਉਹ ਲੜਾਈ ‘ਤੇ ਉਤਰ ਆਏ। ਜਿਸ ਕਾਰਨ ਮਹੌਲ ਖ਼ਰਾਬ ਹੋਣ ਡਰ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਤਾਂ ਪਹਿਲਾਂ ਹੀ ਵੱਖ ਵੱਖ -ਵੱਖ ਸਮੱਸਿਆਵਾਂ ਕਾਰਨ ਪ੍ਰੇਸ਼ਾਨ ਹਨ, ਉਤੋਂ ਇਹ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਆਖਿਆ ਕਿ ਸਬੰਧਿਤ ਮਹਿਕਮੇ ਦੇ ਮਾਸਟਰ ਪਲੇਨ ਦੇ ਰਿਕਾਰਡ ਅਨੁਸਾਰ ਇਥੇ ਕੋਈ ਹੋਰ ਰਸਤਾ ਨਹੀਂ ਹੈ। ਪਰ ਕੁਝ ਲੋਕਾਂ ਵਲੋਂ ਗ਼ਲਤ ਢੰਗ ਨਾਲ ਰਸਤਾ ਬਣਾਇਆ ਜਾ ਰਿਹਾ ਹੈ ਜਿਸ ਨੂੰ ਕਿ ਪ੍ਰਸ਼ਾਸਨ ਵੱਲੋਂ ਦਖ਼ਲ ਦੇ ਕੇ ਰੋਕਿਆ ਜਾਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾਤਰਲੋਚਨ ਸਿੰਘ ਬਿੱਟੂ, ਹਰਵਿੰਦਰ ਸਿੰਘ, ਰਘਬੀਰ ਸਿੰਘ, ਮਨੋਜ ਬੇਰੀ, ਸੰਦੀਪ ਕੁਮਾਰ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।