04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਨਗਰ ਨਿਗਮ ਯੂਨੀਅਨਾਂ ਵਲੋਂ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ ਬਰਨਾਲਾ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ-ਬੰਟੂ

ਅਜੀਤ ਡੈਸਕ 31-07-2026

ਜਲੰਧਰ, 30 ਜੁਲਾਈ (ਸ਼ਿਵ)- ਬਰਨਾਲਾ ਮਾਮਲੇ ਵਿਚ ਲਾਠੀਚਾਰਜ ਕਰਨ ਵਾਲਿਆਂ ’ਤੇ ਕੇਸ ਦਰਜ ਕਰਨ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਨਗਰ ਨਿਗਮ ਯੂਨੀਅਨ ਦੇ ਪ੍ਰਧਾਨ ਬੰਟੂ ਸਭਰਵਾਲ ਦੀ ਅਗਵਾਈ ਵਿਚ ਸੈਂਕੜੇ ਕਰਮਚਾਰੀਆਂ ਵਲੋਂ ਸ੍ਰੀ ਰਾਮ ਚੌਕ ਵਿਚ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ। ਕਰਮਚਾਰੀਆਂ ਵਲੋੇਂ ਸਫ਼ਾਈ ਅਤੇ ਸੀਵਰੇਜ ਦਾ ਕੰਮ ਬੰਦ ਰੱਖਿਆ ਗਿਆ। ਇਸ ਪ੍ਰਦਰਸ਼ਨ ਵਿਚ ਵਾਲਮੀਕਿ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਤੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਵਿਪਨ ਸਭਰਵਾਲ ਆਪਣੇ ਸਾਥੀਆਂ ਨਾਲ ਯੂਨੀਅਨਾਂ ਦੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਇਸ ਮੌਕੇ ਨਗਰ ਨਿਗਮ ਯੂਨੀਅਨ ਦੇ ਪ੍ਰਧਾਨ ਬੰਟੂ ਸਭਰਵਾਲ ਤੇ ਵਿਪਨ ਸਭਰਵਾਲ ਨੇ ਆਪ ਸਰਕਾਰ ’ਤੇ ਸਮਾਜ ਦੇ ਲੋਕਾਂ ਨਾਲ ਧੱਕਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਜੇ ਤੱਕ ਬਰਨਾਲਾ ਲਾਠੀਚਾਰਜ ਦੇ ਦੋਸ਼ੀ ਅਫਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਬਣਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਹਨ।ਉਨਾਂ ਮੰਗ ਕੀਤੀ ਕਿ ਚੌਥਾ ਦਰਜਾ ਕਰਮਚਾਰੀਆਂ ਦੀ ਭਰਤੀ ਵਿਚ
ਸਿਰਫ਼ ਵਾਲਮੀਕਿ ਸਮਾਜ ਦੇ ਲੋਕਾਂ ਨੂੰ ਭਰਤੀ ਕੀਤਾ ਜਾਵੇ। ਜੇਕਰ ਉਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨਾਂ ਵਲੋਂ ਭਗਵਾਨ ਵਾਲਮੀਕਿ ਚੌਕ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾ ਕਰਮਚਾਰੀ ਵੀ ਮੌਜੂਦ ਸਨ। ਚਾਹੇ ਪੰਜਾਬ ਪੱਧਰ ’ਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਨਿਗਮ ਯੂਨੀਅਨਾਂ ਵਲੋਂ ਅੱਜ ਬੰਦ ਨਹੀਂ ਕੀਤਾ ਗਿਆ ਤੇ ਬਾਜ਼ਾਰ ਆਮ ਦਿਨਾਂ ਵਾਂਗ ਖੁੱਲੇ੍ਹ ਰਹੇ ਪਰ ਕਈ ਥਾਵਾਂ ’ਤੇ ਲੋਕਾਂ ਦੀ ਆਵਾਜਾਈ ਘੱਟ ਨਜ਼ਰ ਆ ਰਹੀ ਸੀ। ਚੇਤੇ ਰਹੇ ਕਿ ਨਗਰ ਨਿਗਮ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਹਫ਼ਤੇ ਤੋਂ ਹੜਤਾਲ ’ਤੇ ਹਨ। ਜਿਸ ਕਰਕੇ ਸ਼ਹਿਰ ਵਿਚ ਸਫ਼ਾਈ ਅਤੇ ਹੋਰ ਕੰਮ ਵੀ ਪ੍ਰਭਾਵਿਤ ਹੋਏ ਹਨ। ਇਸ ਮੌਕੇ ਰਿੰਪੀ ਕਲਿਆਣ, ਸੁਨੀਲ ਦੱਤ ਬੌਬੀ, ਹੈਪੀ ਥਾਪਰ, ਵਿਨੋਦ ਗਿੱਲ , ਰਾਜਨ ਕਲਿਆਣ, ਸਿਕੰਦਰ ਖੋਸਲਾ, ਘੋਗਾ ਸ਼ਾਹ, ਗੌਰਵ ਬੈਨੀ , ਰਵੀਸ਼ ਸ਼ਰਮਾ , ਅਤੁੱਲ ਚੱਡਾ , ਜਤਿੰਦਰ ਨਿੱਕਾ, ਗੋਰਾ ਗਿੱਲ, ਪੁਰਸ਼ੋਤਮ ਸੋਢੀ, ਦੀਪਕ ਤੇਲੂ, ਸੰਜੂ ਅਰੋੜਾ, ਸ਼ੰਮੀ ਲੂਥਰਾ, ਚੇਤਨ ਹਾਂਡਾ, ਰਾਜੀਵ ਗੋਰਾ, ਜਤਿੰਦਰ ਨਿੱਕਾ, ਸੰਜੀਵ ਸਭਰਵਾਲ, ਗੌਰਵ ਬੈਂਨੀ, ਗੁਲਜ਼ਾਰ ਖੋਸਲਾ, ਰਾਜਨ ਕਲਿਆਣ, ਸਿਕੰਦਰ ਖੋਸਲਾ, ਵਿਕੀ ਗਿੱਲ, ਚੇਤਨ ਨਾਹਰ, ਗੌਰਵ ਜੀ.ਕੇ., ਅਭੀ ਸਭਰਵਾਲ, ਰਾਹੁਲ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।­

ਪਿਛਲੀ ਖ਼ਬਰ ਸ਼ਹਿਰ ’ਚ ਦਿਨੋਂ ਦਿਨ ਵਧ ਰਹੀ ਕੁੱਤਿਆਂ ਦੀ ਗਿਣਤੀ ਬਜ਼ੁਰਗ ਤੇ ਬੱਚਿਆਂ ਨੂੰ ਬਣਾ ਰਹੇ ਨਿਸ਼ਾਨਾ ਅਗਲੀ ਖ਼ਬਰ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਸਖ਼ਤੀ ਦੀ ਤਿਆਰੀ ਪੰਜਾਬ-ਹਰਿਆਣਾ ’ਚ ਡਰੋਨਾਂ ਨਾਲ ਹੋਵੇਗੀ ਨਿਗਰਾਨੀ ਸੈਟੇਲਾਈਟ ਦੀ ਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।