02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਰਨਾਮਦਾਸਪੁਰਾ ’ਚ ਐਕਸਾਈਜ਼ ਦੀ ਵੱਡੀ ਛਾਪੇਮਾਰੀ, ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਬਰਾਮਦ

ਅਜੀਤ ਡੈਸਕ 01-08-2026
ਜਲੰਧਰ, 31 ਜੁਲਾਈ (ਜਤਿੰਦਰ ਪੰਮੀ)–ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਗੁਪਤ ਸੂਚਨਾ ਦੇ ਆਧਾਰ ‘ਤੇ ਹਰਨਾਮਦਾਸਪੁਰਾ ਇਲਾਕੇ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਬਰਾਮਦ ਕੀਤੀਆਂ ਗਈਆਂ ਸਾਰੀਆਂ ਬੋਤਲਾਂ ਅਤੇ ਨਿਪਾਂ ਤੋਂ ਟ੍ਰੈਕ ਐਂਡ ਟ੍ਰੇਸ ਹੋਲੋਗ੍ਰਾਮ ਹਟਾਏ ਹੋਏ ਮਿਲਣ ਕਾਰਨ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ। ਐਕਸਾਈਜ਼ ਵਿਭਾਗ ਵਲੋਂ ਬਰਾਮਦ ਸਟਾਕ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਐਕਸਾਈਜ਼) ਜਲੰਧਰ ਰੇਂਜ-1 ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਕਾਰਵਾਈ ਦੀ ਨਿਗਰਾਨੀ ਈ. ਓ. ਵੈਸਟ ‘ਬੀ’ ਜਸਪ੍ਰੀਤ ਸਿੰਘ ਤੇ ਈ. ਓ. ਈਸਟ ਰਮਨ ਭਗਤ ਨੇ ਕੀਤੀ, ਜਦਕਿ ਐਸਟੀਜੀ ਟੀਮ ਵਿੱਚ ਐਕਸਾਈਜ਼ ਇੰਸਪੈਕਟਰ ਇੰਦਰਬੀਰ ਸਿੰਘ, ਐਕਸਾਈਜ਼ ਇੰਸਪੈਕਟਰ ਯੋਗੇਸ਼ ਮਿੱਤਲ ਅਤੇ ਐਕਸਾਈਜ਼ ਇੰਸਪੈਕਟਰ ਸਿਮਰਨਜੀਤ ਸਿੰਘ ਸ਼ਾਮਲ ਸਨ। ਐਸ. ਟੀ. ਜੀ. ਟੀਮ ਨੇ ਐਕਸਾਈਜ਼ ਪੁਲਿਸ ਤੇ ਜਲੰਧਰ ਪੁਲਿਸ ਦੇ ਸਹਿਯੋਗ ਨਾਲ ਮਕਾਨ ਨੰਬਰ 124, ਹਰਨਾਮਦਾਸਪੁਰਾ ਵਿਖੇ ਵਿੱਕੀ ਪੁੱਤਰ ਚਰਨ ਸਿੰਘ ਦੇ ਘਰ ਛਾਪਾ ਮਾਰਿਆ। ਤਲਾਸ਼ੀ ਦੌਰਾਨ ਪੰਜਾਬ ਵਿਚ ਵਿਕਰੀ ਲਈ ਮਨਜ਼ੂਰਸ਼ੁਦਾ ਪੰਜਾਬ ਕਿੰਗਜ਼ ਬਰਾਂਡ ਦੀ 750 ਮਿਲੀਲੀਟਰ ਸਮਰੱਥਾ ਵਾਲੀਆਂ 72 ਬੋਤਲਾਂ (6 ਕੇਸ), ਇਸੇ ਬਰਾਂਡ ਦੇ 500 ਨਿਪ (10 ਕੇਸ) ਅਤੇ ਚੰਡੀਗੜ੍ਹ ਵਿੱਚ ਵਿਕਰੀ ਲਈ ਮਨਜ਼ੂਰਸ਼ੁਦਾ ਸ਼ੌਕੀਨ ਸੰਤਰਾ ਬਰਾਂਡ ਦੀਆਂ 12 ਬੋਤਲਾਂ (1 ਕੇਸ) ਬਰਾਮਦ ਕੀਤੀਆਂ ਗਈਆਂ। ਇਸ ਤਰ੍ਹਾਂ ਕੁੱਲ 584 ਬੋਤਲਾਂ ਅਤੇ ਨਿਪ ਐਕਸਾਈਜ਼ ਵਿਭਾਗ ਨੇ ਆਪਣੇ ਕਬਜ਼ੇ ਵਿੱਚ ਲਏ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਬਰਾਮਦ ਕੀਤੀਆਂ ਸਾਰੀਆਂ ਬੋਤਲਾਂ ਅਤੇ ਨਿਪਾਂ ਤੋਂ ਟ੍ਰੈਕ ਐਂਡ ਟ੍ਰੇਸ ਹੋਲੋਗ੍ਰਾਮ ਹਟਾਏ ਹੋਏ ਸਨ। ਮੁੱਢਲੀ ਜਾਂਚ ਵਿੱਚ ਇਸ ਗੱਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ਰਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਵੇਚਣ ਜਾਂ ਇਸ ਦੀ ਪਛਾਣ ਲੁਕਾਉਣ ਲਈ ਹੋਲੋਗ੍ਰਾਮ ਹਟਾਏ ਗਏ ਹੋ ਸਕਦੇ ਹਨ। ਐਕਸਾਈਜ਼ ਵਿਭਾਗ ਇਸ ਪੱਖ ਤੋਂ ਵੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ ਕਿ ਇਸ ਰੈਕੇਟ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ। ਕਾਰਵਾਈ ਦੌਰਾਨ ਮੁਲਜ਼ਮ ਵਿਕੀ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-2, ਵਿਚ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਕਾਰਵਾਈ ਜਾਰੀ ਸੀ। ਡਿਪਟੀ ਕਮਿਸ਼ਨਰ (ਐਕਸਾਈਜ਼) ਜਲੰਧਰ ਜ਼ੋਨ ਰਣਜੀਤ ਸਿੰਘ ਤੇ ਸਹਾਇਕ ਕਮਿਸ਼ਨਰ (ਐਕਸਾਈਜ਼) ਜਲੰਧਰ ਰੇਂਜ-2 ਡਾ. ਹਰਸਿਮਰਤ ਕੌਰ ਗਰੇਵਾਲ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਆਉਣ ਵਾਲੇ ਦਿਨਾਂ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰਨ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਐਕਸਾਈਜ਼ ਵਿਭਾਗ ਨੂੰ ਸੂਚਿਤ ਕਰਨ, ਤਾਂ ਜੋ ਅਜਿਹੇ ਗ਼ੈਰ-ਕਾਨੂੰਨੀ ਕਾਰੋਬਾਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਜਾ ਸਕੇ।
ਪਿਛਲੀ ਖ਼ਬਰ ਪਾਵਰਕਾਮ ਦੇ ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਕਮਿਸ਼ਨਰੇਟ ਦੀ ਹਦੂਦ ਅੰਦਰ ਨਸ਼ਾ ਤਸਕਰਾਂ ਤੇ ਅਪਰਾਧੀਆਂ ’ਤੇ ਹੋਰ ਸ਼ਿਕੰਜਾ ਕੱਸਿਆ ਜਾਵੇ-ਸੀ. ਪੀ. ਸਤਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।