02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਅਕਾਲੀ ਆਗੂ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਸੁਖਬੀਰ ਨਾਲ ਮੁਲਾਕਾਤ

ਅਜੀਤ ਡੈਸਕ 01-08-2026
ਜਲੰਧਰ, 31 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ । ਬੁਲਾਰੇ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਾਰਟੀ ਪ੍ਰਧਾਨ ਨਾਲ ਪਹਿਲੀ ਮੁਲਾਕਾਤ ਸੀ । ਕਰੀਬ 40-45 ਮਿੰਟ ਚੱਲੀ ਇਸ ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਪ੍ਰਧਾਨ ਨਾਲ ਜਲੰਧਰ ਸ਼ਹਿਰ ਦੇ ਮੌਜੂਦਾ ਹਾਲਾਤ, ਸ਼ਹਿਰ ਦੇ ਢਾਂਚਾਗਤ ਵਿਕਾਸ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ । ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਬੂਥ ਪੱਧਰ ਤੋਂ ਲੈ ਕੇ ਹਰ ਵਰਕਰ ਨਾਲ ਮਜ਼ਬੂਤ ਤਾਲਮੇਲ ਬਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਪੰਜਾਬ, ਸਿੱਖ ਕੌਮ ਅਤੇ ਪੰਥ ਲਈ ਕੀਤੇ ਗਏ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ’ਚ ਸਜਾਏ ਵਿਸ਼ੇਸ਼ ਦੀਵਾਨ ਅਗਲੀ ਖ਼ਬਰ ਪਾਵਰਕਾਮ ਦੇ ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।