02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ’ਚ ਸਜਾਏ ਵਿਸ਼ੇਸ਼ ਦੀਵਾਨ

ਅਜੀਤ ਡੈਸਕ 01-08-2026
ਜਲੰਧਰ, 31 ਜੁਲਾਈ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ, ਜਲੰਧਰ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਦੀ ਯਾਦ ਮਨਾਉਂਦੇ ਹੋਏ ਵਿਸ਼ੇਸ਼ ਦੀਵਾਨ ਸਜਾਏ ਗਏ। ਸਜਾਏ ਗਏ ਦੀਵਾਨਾਂ ਅੰਦਰ ਪੰਜ ਬਾਣੀਆਂ ਦੇ ਨਿੱਤਨੇਮ ਉਪਰੰਤ ਭਾਈ ਮਹਿੰਦਰਪਾਲ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਸਾਹਿਬ ਸਿੰਘ ਲੱਖਣਾ ਨੇ ਗੁਰਮਤਿ ਵੀਚਾਰਾਂ ਦੇ ਨਾਲ-ਨਾਲ ਸੰਗਤ ਨੂੰ ਅੱਜ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ- ਭਾਈ ਬਲਵਿੰਦਰ ਸਿੰਘ ਦੇ ਕਵੀਸ਼ਰੀ ਜਥੇ ਨੇ 13 ਅਪ੍ਰੈਲ 1919 ਨੂੰ ਹੋਏ ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ, ਜਿਸ ’ਚ ਸੈਂਕੜੇ ਪੰਜਾਬੀ ਸ਼ਹੀਦ ਹੋ ਗਏ ਅਤੇ ਗੋਲੀਆਂ ਲੱਗਣ ਨਾਲ ਹਜ਼ਾਰਾਂ ਦੀ ਤਾਦਾਦ ’ਚ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਦਾ ਬਦਲਾ ਲੈਣ ਵਾਲੇ ਯੋਧੇ ਸ਼ਹੀਦ ਊਧਮ ਸਿੰਘ, ਜਿਨ੍ਹਾਂ ਨੇ ਆਪਣੀ ਮੌਤ ਦੀ ਪਰਵਾਹ ਨਾ ਕਰਦੇ ਹੋਏ, ਲੰਡਨ ਦੇ ਅਸੈਂਬਲੀ ਹਾਲ ’ਚ ਜਾ ਕੇ ਜਨਰਲ ਡਾਇਰ ਨੂੰ ਗੋਲੀਆਂ ਨਾਲ ਭੁੰਨ ਕੇ, ਉਸ ਸ਼ਹੀਦੀ ਸਾਕੇ ਦਾ ਬਦਲਾ ਲਿਆ ਸੀ, ਇਸ ਇਤਿਹਾਸ ਦਾ ਸੰਗਤ ਅੱਗੇ ਵਖਿਆਣ ਕੀਤਾ। ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨੇ ਨਿਭਾਈ। ਵੱਡੀ ਗਿਣਤੀ ’ਚ ਸੰਗਤ ਨੇ ਦੀਵਾਨਾਂ ’ਚ ਹਾਜ਼ਰੀ ਭਰੀ। ਇਸ ਮੌਕੇ ਹਰਬੰਸ ਸਿੰਘ (ਫੋਨ ਵਿਭਾਗ), ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਬਿਸ਼ਨ ਸਿੰਘ, ਪਰਵਿੰਦਰ ਸਿੰਘ ਖਾਸਰੀਆ, ਕੁਲਦੀਪ ਸਿੰਘ ਰਤਨ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕੇ.ਐਮ.ਵੀ. ਨੇ ਰੁੱਖ ਲਗਾਉਣ ਦੀ ਮੁਹਿੰਮ ਨਾਲ ਪ੍ਰਦੂਸ਼ਣ-ਮੁਕਤ ਵਾਤਾਵਰਣ ਦਾ ਲਿਆ ਸੰਕਲਪ ਅਗਲੀ ਖ਼ਬਰ ਅਕਾਲੀ ਆਗੂ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਸੁਖਬੀਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।