02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਲੋਕ ਪ੍ਰਧਾਨ ਮੰਤਰੀ ਸੜਕ ਹਾਦਸਾ ਰਾਹਤ ਸਕੀਮ ਦਾ ਵਧੇਰੇ ਲਾਭ ਉਠਾਉਣ-ਆਰ. ਟੀ. ਓ.

ਅਜੀਤ ਡੈਸਕ 01-08-2026
ਜਲੰਧਰ, 30 ਜੁਲਾਈ (ਸ਼ਿਵ)- ਆਰ. ਟੀ. ਓ. ਬਲਜਿੰਦਰ ਸਿੰਘ ਢਿੱਲੋਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਸੜਕ ਹਾਦਸਾ ਰਾਹਤ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ, ਜੋ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਸਮੇਂ ਸਿਰ ਵਿੱਤੀ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਕੀਮ ਤਹਿਤ ਹਰ ਸੜਕ ਹਾਦਸੇ ਦੇ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਦੀ ਮਿਆਦ ਲਈ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲਣ ਯੋਗ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਾਦਸੇ ਤੋਂ ਤੁਰੰਤ ਬਾਅਦ ਦਾ ’ਗੋਲਡਨ ਆਵਰ’ (ਸੁਨਹਿਰੀ ਘੰਟਾ) ਜਾਨਾਂ ਬਚਾਉਣ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਤੇ ਨਾਗਰਿਕਾਂ ਨੂੰ ਬਿਨਾਂ ਕਿਸੇ ਹਿਚਕਿਚਾਹਟ ਦੇ ਜ਼ਖਮੀ ਵਿਅਕਤੀਆਂ ਨੂੰ ਨਜ਼ਦੀਕੀ ਸੂਚੀਬੱਧ (ਐਪੈਨਲਡ) ਹਸਪਤਾਲ ਵਿਚ ਪਹੁੰਚਾਉਣ ਦੀ ਅਪੀਲ ਕੀਤੀ। ਐਂਬੂਲੈਂਸ ਸੇਵਾਵਾਂ ਅਤੇ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ 112 ਐਮਰਜੈਂਸੀ ਹੈਲਪ ਲਾਈਨ ’ਤੇ ਫ਼ੋਨ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਸ੍ਰੀ ਢਿੱਲੋਂ ਨੇ ਦੱਸਿਆ ਕਿ ਭਾਰਤੀ ਸੜਕਾਂ ’ਤੇ ਸੜਕ ਹਾਦਸੇ ਵਿਚ ਜ਼ਖਮੀ ਹੋਣ ਵਾਲਾ ਹਰ ਭਾਰਤੀ ਅਤੇ ਵਿਦੇਸ਼ੀ ਨਾਗਰਿਕ ਇਸ ਸਕੀਮ ਲਈ ਯੋਗ ਹੈ, ਇਸ ਗੱਲ ਦੀ ਪ੍ਰਵਾਹ ਕੀਤੇ ਬਿਨਾਂ ਕਿ ਸ਼ਾਮਲ ਵਾਹਨ ਦਾ ਬੀਮਾ ਹੈ ਜਾਂ ਨਹੀਂ। ਇਹ ਸਕੀਮ ’ਈ-ਡਾਰ’ ਪਲੇਟਫ਼ਾਰਮ ਅਤੇ ਨੈਸ਼ਨਲ ਹੈਲਥ ਅਥਾਰਿਟੀ ਦੇ ’ਟੀ.ਐੱਮ.ਐੱਸ. 2.0’ ਪੋਰਟਲ ਰਾਹੀਂ ਲਾਗੂ ਕੀਤੀ ਜਾਂਦੀ ਹੈ, ਜਦੋਂ ਕਿ ਇਲਾਜ ਦਾ ਖਰਚਾ ਮੋਟਰ ਵਹੀਕਲ ਐਕਸੀਡੈਂਟ ਫ਼ੰਡ ਰਾਹੀਂ ਚੁੱਕਿਆ ਜਾਂਦਾ ਹੈ। ’ਰਾਹ-ਵੀਰ’ (ਗੁੱਡ ਸਮੈਰੀਟਨ) ਸਕੀਮ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਹਾਦਸੇ ਤੋਂ 60 ਮਿੰਟਾਂ ਦੇ ਅੰਦਰ ਕਿਸੇ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਂਦਾ ਹੈ, ਉਹ 25,000 ਰੁਪਏ ਦੇ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਾ ਹੱਕਦਾਰ ਹੈ। ਇੱਕ ਵਿਅਕਤੀ ਸਾਲ ਵਿਚ ਪੰਜ ਵਾਰ ਇਹ ਇਨਾਮ ਪ੍ਰਾਪਤ ਕਰ ਸਕਦਾ ਹੈ, ਜਦੋਂ ਕਿ ਉੱਤਮ ’ਗੁੱਡ ਸਮੈਰੀਟਨਾਂ’ ਨੂੰ ਸਾਲਾਨਾ ਰਾਸ਼ਟਰੀ ਪੱਧਰ ’ਤੇ 1 ਲੱਖ ਰੁਪਏ ਦੇ ਨਕਦ ਇਨਾਮ ਅਤੇ ਟਰਾਫ਼ੀ ਨਾਲ ਵੀ ਸਨਮਾਨਿਤ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਗਲੀ ਖ਼ਬਰ ਬਰਸਾਤ ਦੇ ਮੌਸਮ ਨੇ ਸਤਾਏ ਲੰਮਾ ਪਿੰਡ ਖੇਤਰ ਦੇ ਵਸਨੀਕ-ਢੀਂਡਸਾ, ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।