02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ’ਤੇ ਨੌਜਵਾਨ ਭਾਰਤ ਸਭਾ ਵਲੋਂ ਮੋਟਰਸਾਈਕਲ ਮਾਰਚ

ਅਜੀਤ ਡੈਸਕ 01-08-2026
ਨਕੋਦਰ, 31 ਜੁਲਾਈ (ਗੁਰਵਿੰਦਰ ਸਿੰਘ)- ਅੱਜ ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਤੇ ਨਕੋਦਰ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਮੰਗਲਜੀਤ ਪੰਡੋਰੀ ਅਤੇ ਜ਼ਿਲ੍ਹਾ ਸਕੱਤਰ ਸੋਨੂੰ ਲੋਹੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਕੇਵਲ ਬਦਲਾ ਲੈਣ ਲਈ ਨਹੀਂ ਸੀ। ਉਸਨੇ ਆਪਣੀ ਜਾਨ ਦੇਸ਼ ਅੰਦਰ ਬ੍ਰਿਟਿਸ਼ ਸਾਮਰਾਜ ਵਲੋਂ ਕੀਤੀ ਜਾ ਰਹੀ ਅੰਨੀਂ ਲੁੱਟ ਅਤੇ ਲੋਕਾਂ ਤੇ ਕੀਤੇ ਜਾ ਰਹੇ ਜ਼ਬਰ ਵਿਰੁੱਧ ਕੁਰਬਾਨ ਕੀਤੀ ਸੀ। ਉਸਨੇ ਗ਼ਦਰ ਪਾਰਟੀ ਦਾ ਸੁਨੇਹਾ ਲੋਕਾਂ ਤੱਕ ਲੈ ਕੇ ਜਾਣ ਦਾ ਹਰ ਯਤਨ ਕੀਤਾ। ਪਰ ਅੱਜ ਦੀ ਕੇਂਦਰ ਦੀ ਮੋਦੀ ਹਕੂਮਤ ਸਾਮਰਾਜ ਅੱਗੇ ਝੁਕੀ ਪਈ ਹੈ। ਅਮਰੀਕਾ ਜੋ ਕਹਿੰਦਾ ਉਵੇਂ ਉਸਦੇ ਹੁਕਮਾਂ ਮੁਤਾਬਕ ਉਨ੍ਹਾਂ ਅੱਗੇ ਵਿਛੀ ਪਈ ਹੈ। ਅੱਜ ਦੇਸ਼ ਦਾ ਨੌਜਵਾਨ ਆਪਣੇ ਚੰਗੇ ਭਵਿੱਖ ਦੀ ਆਸ ਲਈ ਸੜਕਾਂ ਤੇ ਰੁਲ ਰਿਹਾ ਹੈ। ਆਪਣੇ ਹੱਕ ਦੀ ਗੱਲ ਕਰਨ ਵਾਲੇ ਨੌਜਵਾਨਾਂ ਤੇ ਲਾਠੀਚਾਰਜ ਅਤੇ ਪੈਲੇਟ ਗੰਨਾਂ ਦੀ ਵਰਤੋਂ ਕਰਕੇ ਜ਼ਖ਼ਮੀ ਕੀਤਾ। ਸੁਪਰੀਮ ਕੋਰਟ ਦਾ ਚੀਫ਼ ਜਸਟਿਸ ਪੈਲੇਟ ਗੰਨਾਂ ਤੇ ਪਾਬੰਦੀ ਲਾਉਣ ਦੀ ਵਜਾਏ ਇਸਨੂੰ ਵਰਤਣਾ ਜਾਇਜ਼ ਮੰਨ ਰਿਹਾ ਹੈ। ਇਸਦੀ ਸਭਾ ਸਖ਼ਤ ਨਿਖੇਧੀ ਕਰਦੀ ਹੈ।ਸਭਾ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਅਤੇ ਰੁਜ਼ਗਾਰ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਸੁਖਦੇਵ ਮੰਡਿਆਲਾ, ਸਰੂਪ ਲਾਲ, ਮੁਸਲਿਮ ਭਾਈਚਾਰੇ ਦੇ ਆਗੂ ਮੁਹੰਮਦ ਖਾਲਿਦ ਤੇਜਦੀਪ,ਜਸਕਰਨ ਸਿੰਘ,ਸੋਮ ਲੰਗਾਹ, ਜਸਵਿੰਦਰ ਸਿੰਘ,ਤਾਰਾ ਸਿੰਘ ਧੱਕਾ ਬਸਤੀ, ਆਦਿ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਸ਼ੁਰੂ ਅਗਲੀ ਖ਼ਬਰ ਮਲਸੀਆਂ-ਸ਼ਾਹਕੋਟ ਰੇਲਵੇ ਪੁਲ ਅਸੁਰੱਖਿਅਤ ਕਰਾਰ ਕਾਰਨ ਇੱਕ ਪਾਸੇ ਦੀ ਆਵਾਜਾਈ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।