ਮਹਿਲਾ ਮੰਡਲ ਸ਼ਾਹਕੋਟ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ
ਸ਼ਾਹਕੋਟ, 1 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ’ਚ ਮਹਿਲਾ ਮੰਡਲ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪ੍ਰਧਾਨ ਸੁਖਜੀਤ ਕੌਰ ਤੇ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਮਹਿਲਾ ਮੰਡਲ ਦੀਆਂ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮਹਾਨ ਦੇਸ਼ ਭਗਤ ਨੂੰ ਸਿਜਦਾ ਕੀਤਾ ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ।
ਅਜੀਤ ਡੈਸਕ
02-08-2026