02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਵੱਖ - ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ - ਸੋਨੂੰ ਕੰਗ

ਸ਼ਾਹਕੋਟ, 1 ਅਗਸਤ (ਨਗਿੰਦਰ ਸਿੰਘ ਬਾਂਸਲ)- ਪੰਜਾਬ ਦੀ ‘ਆਪ’ ਸਰਕਾਰ ਹਰ ਮੁਹਾਜ਼ ‘ਤੇ ਫੇਲ੍ਹ ਸਾਬਿਤ ਹੋਈ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ‘ਆਪ’ ਨੂੰ ਨਕਾਰ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਇਹ ਵਿਚਾਰ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਹਲਕਾ ਸ਼ਾਹਕੋਟ ਦੇ ਪਿੰਡਾਂ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸ਼ੁਰੂ ਕੀਤੇ ਨੁੱਕੜ ਮੀਟਿੰਗਾਂ ਦੇ ਸਿਲਸਿਲੇ ਤਹਿਤ ਪਿੰਡ ਕੋਟਲੀ ਗਾਜਰਾਂ, ਬਸਤੀ ਕੋਟਲੀ ਗਾਜਰਾਂ ਅਤੇ ਖ਼ਾਨਪੁਰ ਰਾਜਪੂਤਾਂ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਪਿੰਡ ਕੋਟਲੀ ਗਾਜਰਾਂ ਅਤੇ ਬਸਤੀ ਕੋਟਲੀ ਗਾਜਰਾਂ ਵਿਚ ਸਾਂਝੀ ਮੀਟਿੰਗ ਉਪਰੰਤ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ। ਤਸਵੀਰਾਂ: ਬਾਂਸਲ 02-08-2026
ਸ਼ਾਹਕੋਟ, 1 ਅਗਸਤ (ਨਗਿੰਦਰ ਸਿੰਘ ਬਾਂਸਲ)- ਪੰਜਾਬ ਦੀ ‘ਆਪ’ ਸਰਕਾਰ ਹਰ ਮੁਹਾਜ਼ ‘ਤੇ ਫੇਲ੍ਹ ਸਾਬਿਤ ਹੋਈ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ‘ਆਪ’ ਨੂੰ ਨਕਾਰ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਇਹ ਵਿਚਾਰ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਹਲਕਾ ਸ਼ਾਹਕੋਟ ਦੇ ਪਿੰਡਾਂ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸ਼ੁਰੂ ਕੀਤੇ ਨੁੱਕੜ ਮੀਟਿੰਗਾਂ ਦੇ ਸਿਲਸਿਲੇ ਤਹਿਤ ਪਿੰਡ ਕੋਟਲੀ ਗਾਜਰਾਂ, ਬਸਤੀ ਕੋਟਲੀ ਗਾਜਰਾਂ ਅਤੇ ਖ਼ਾਨਪੁਰ ਰਾਜਪੂਤਾਂ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਹਨ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ। ਵਿਧਾਇਕ ਸ਼ੇਰੋਵਾਲੀਆ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਹੁਣ ਤੋਂ ਹੀ ਮੈਦਾਨ ਵਿਚ ਡਟਣ ਦੀ ਅਪੀਲ ਕੀਤੀ ਤਾਂ ਕਿ ਹਲਕੇ ਵਿਚ ਕਾਂਗਰਸ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਕੋਟਲੀ ਗਾਜਰਾਂ ਅਤੇ ਬਸਤੀ ਕੋਟਲੀ ਗਾਜਰਾਂ ਦੇ ਵਰਕਰਾਂ ਵੱਲੋਂ ਸਾਂਝੇ ਤੌਰ ‘ਤੇ ਵਿਧਾਇਕ ਸ਼ੇਰੋਵਾਲੀਆ ਨੂੰ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ਼ੇਰੋਵਾਲੀਆ ਦੇ ਪੀ.ਏ. ਸੁਖਦੀਪ ਸਿੰਘ ਸੋਨੂੰ ਕੰਗ ਨੇ ਦੱਸਿਆ ਕਿ ਵਿਧਾਇਕ ਸ਼ੇਰੋਵਾਲੀਆ ਵੱਲੋਂ ਹਰ ਰੋਜ਼ ਦਰਜਨ ਦੇ ਕਰੀਬ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡਾਂ ਦੇ ਲੋਕਾਂ ਨਾਲ ਪਿੰਡਾਂ ਦੇ ਵਿਕਾਸ ਅਤੇ ਹੋਰ ਕੰਮਾਂ ਬਾਰੇ ਵੀ ਚਰਚਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੇਰੋਵਾਲੀਆ ਵਲੋਂ ਹਲਕੇ ਦੇ ਪਿੰਡਾਂ ਵਿਚ ਸ਼ੁਰੂ ਕੀਤਾ ਮੀਟਿੰਗਾਂ ਦਾ ਇਹ ਸਿਲਸਿਲਾ ਆਉਂਦੇ ਦਿਨਾਂ ਵਿਚ ਜਾਰੀ ਰਹੇਗਾ। ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡ ਦੀਆਂ ਸਮੱਸਿਆਂਵਾਂ ਨੂੰ ਖੁੱਲ੍ਹ ਕੇ ਵਿਧਾਇਕ ਸ਼ੇਰੋਵਾਲੀਆ ਨਾਲ ਸਾਂਝੀਆਂ ਕਰਨ ਤਾਂ ਕਿ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਵਿਚ ਇੰਦਰਪਾਲ ਸਿੰਘ ਵਿੱਕੀ ਸਰਪੰਚ ਕੋਟਲੀ ਗਾਜਰਾਂ, ਸਰਪੰਚ ਫਿਰੋਜ਼ ਸਰਪੰਚ ਬਸਤੀ ਕੋਟਲੀ ਗਾਜਰਾਂ, ਸਾਬਕਾ ਸਰਪੰਚ ਅਵਤਾਰ ਸਿੰਘ, ਪਰਵਿੰਦਰ ਸਿੰਘ ਪੰਚ, ਬੂਟਾ ਸਿੰਘ ਕੋਟਲੀ ਸੀਨੀਅਰ ਕਾਂਗਰਸੀ ਆਗੂ, ਸੋਨਾ, ਪ੍ਰੇਮ ਲਾਲ, ਬਾਬਾ ਰੇਸ਼ਮ, ਜਰਨੈਲ ਸਿੰਘ, ਬਲਜਿੰਦਰ ਸਿੰਘ ਬਿੱਟੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਹੀਆਂ ਦੇ ਜੇ . ਪੀ . ਐੱਸ. ਸਕੂਲ ਦੇ ਵਿਹੜੇ ’ ਚ ਮਨਾਇਆ ‘ ਤੀਆਂ ਦਾ ਤਿਉਹਾਰ ’ ਅਗਲੀ ਖ਼ਬਰ ਗੁਰਦੁਆਰਾ ਹਲਟੀ ਸਾਹਿਬ ਵਿਖੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।