03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਏ ਮਹੀਨਾਵਾਰ ਗੁਰਮਤਿ ਸਮਾਗਮ

ਜਲੰਧਰ, 1 ਅਗਸਤ (ਐੱਮ. ਐੱਸ.

ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ, ਅੱਡਾ ਹੁਸ਼ਿਆਰਪੁਰ ਵਿਖੇ 390ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਭਾਈ ਜਸਪਾਲ ਸਿੰਘ (ਅਖੰਡ ਕੀਰਤਨੀ ਜਥਾ), ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ ਅਤੇ ਭਾਈ ਗੁਰਪਾਲ ਸਿੰਘ ਨੇ ਕੀਰਤਨ ਅਤੇ ਕਥਾ ਦੁਆਰਾ ਸੰਗਤ ਨੂੰ ਗੁਰਚਰਨਾ ਨਾਲ ਜੋੜਿਆ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ (ਹੀਰਾ ਭਾਟੀਆ), ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਬੀਬੀ ਸੁਰਿੰਦਰ ਕੌਰ (ਜਨਤਾ ਕੋਚ) ਅਤੇ ਬੀਬੀ ਪਰਮਿੰਦਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਰਵਿਦਾਸ ਨਗਰ ਵਿਚ ਸਟਰੀਟ ਲਾਈਟਾਂ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਹਮੇਸ਼ਾ ਮਾੜੇ ਹਾਲਾਤ ਝੂਰਦਾ ਰਹਿੰਦਾ ਹੈ ਨਗਰ - ਅੱਪਰਾ ਮੁੱਖ ਮਾਰਗ ਮਨੁੱਖੀ ਜਾਨਾਂ ਦਾ ਖੌਅ ਬਣਦੇ ਨੇ ਡੂੰਘੇ ਟੋਏ, ਓਵਰਲੋਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।