02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬਰਨਾਲਾ ਲਾਠੀਚਾਰਜ ਦੇ ਪੀੜਤਾਂ ਨੂੰ ਮਿਲੇ ਬਸਪਾ ( ਅ ) ਦੇ ਆਗੂ

ਜਲੰਧਰ, 1 ਅਗਸਤ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਅ) ਦੇ ਆਗੂਆਂ ਨੇ ਬਰਨਾਲਾ ਲਾਠੀਚਾਰਜ ’ਚ ਜ਼ਖਮੀਂ ਹੋਏ ਸਫਾਈ ਕਰਮਚਾਰੀਆਂ ਨਾਲ ਅੱਜ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬਸਪਾ (ਅ) ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਜੇ.

ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਅ) ਦੇ ਆਗੂਆਂ ਨੇ ਬਰਨਾਲਾ ਲਾਠੀਚਾਰਜ ’ਚ ਜ਼ਖਮੀਂ ਹੋਏ ਸਫਾਈ ਕਰਮਚਾਰੀਆਂ ਨਾਲ ਅੱਜ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬਸਪਾ (ਅ) ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਜੇ. ਪੀ. ਵੜੈਚ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਪਰਮਜੀਤ ਠੇਕੇਦਾਰ (ਜ਼ਿਲ੍ਹਾ ਇੰਚਾਰਜ) ਅਤੇ ਗੋਪੀ ਹੰਸ ਜਨਰਲ ਸਕੱਤਰ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਵਫਦ ਨੇ ਲਾਠੀਚਾਰਜ ਪੀੜਤਾਂ ਨਾਲ ਮੁਲਾਕਾਤ ਕਰਨ ਉਪਰੰਤ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰਕੇ ਉਨ੍ਹਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਜਿਸ ਤਰ੍ਹਾਂ ਤਸ਼ੱਦਦ ਢਾਹਿਆ ਗਿਆ ਹੈ, ਉਸ ਨਾਲ ਸਮੁੱਚੇ ਵਾਲਮੀਕ ਸਮਾਜ ਅੰਦਰ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਇਸ ਮੌਕੇ ਹਰਜੀਤ ਗਿੱਲ, ਹਰਜਿੰਦਰ ਭੱਟੀ, ਸੋਨੂੰ ਹੰਸ, ਮਨਦੀਪ ਕੌਰ ਵੀ ਆਪਣੇ ਸਾਥੀਆਂ ਦੇ ਨਾਲ ਬਰਨਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਫਾਈ ਕਰਮਚਾਰੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ‘ ਇੰਡਕਸ਼ਨ ’ ਪ੍ਰੋਗਰਾਮ ਅਗਲੀ ਖ਼ਬਰ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਚ ਨਵੇਂ ਸੈਸ਼ਨ ਦਾ ਸ਼ੁੱਭ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।