ਬਿਜਲੀ ਕੱਟਾਂ ਦੇ ਖ਼ਿਲਾਫ਼ ਸ਼ੈਰੀ ਚੱਢਾ ਦੀ ਅਗਵਾਈ ਵਿਚ ਪੁਤਲਾ ਫ਼ੂਕ ਪ੍ਰਦਰਸ਼ਨ
ਜਲੰਧਰ, 1 ਅਗਸਤ (ਸ਼ਿਵ)- ਵਾਰ-ਵਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਵਿਚ ਵੱਧ ਰਹੇ ਰੋਸ ਦੇ ਮੱਦੇਨਜ਼ਰ ਕਾਂਗਰਸ ਦੇ ਕੌਂਸਲਰ ਸ਼ੈਰੀ ਚੱਢਾ ਦੀ ਅਗਵਾਈ ਹੇਠ ਬਾਜ਼ਾਰ ਦੇ ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ।
ਅਜੀਤ ਡੈਸਕ
02-08-2026