02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜਜ਼ਬਾ ਸੰਸਥਾ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ ਕੱਲ੍ਹ ਕੀਤਾ ਜਾਵੇਗਾ - ਨਾਗੀ

ਜਲੰਧਰ, 1 ਅਗਸਤ (ਜਸਪਾਲ ਸਿੰਘ)-ਸਮਾਜ ਸੇਵੀ ਸੰਸਥਾ ਜਜ਼ਬਾ ਰੱਖੋ ਜਿੱਤ ਦਾ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦੇ ਬੱਚਿਆਂ ਪਿਛਲੇ ਕਾਫੀ ਸਮੇਂ ਤੋਂ ਸਨਮਾਨਿਤ ਕੀਤਾ ਜਾ ਰਿਹਾ ਹੈ ਤੇ ਇਸੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਸੰਸਥਾ ਵਲੋਂ 3 ਅਗਸਤ ਨੂੰ ਨਹਿਰੂ ਗਾਰਡਨ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਗਗਨਦੀਪ ਸਿੰਘ ਨਾਗੀ ਨੇ ਦੱਸਿਆ ਕਿ ਉਨ੍ਹਾਂ ਦਾ ਮਕਸਦ ਬੱਚਿਆਂ ਨੂੰ ਲਗਨ ਤੇ ਉਤਸ਼ਾਹ ਨਾਲ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਨਾ ਹੈ ਤੇ ਸੰਸਥਾ ਅਜਿਹੇ ਉਪਰਾਲੇ ਆਉਣ ਵਾਲੇ ਸਮੇਂ ’ਚ ਵੀ ਕਰਦੀ ਰਹੇਗੀ।

ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਜਸਪਾਲ ਸਿੰਘ)-ਸਮਾਜ ਸੇਵੀ ਸੰਸਥਾ ਜਜ਼ਬਾ ਰੱਖੋ ਜਿੱਤ ਦਾ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦੇ ਬੱਚਿਆਂ ਪਿਛਲੇ ਕਾਫੀ ਸਮੇਂ ਤੋਂ ਸਨਮਾਨਿਤ ਕੀਤਾ ਜਾ ਰਿਹਾ ਹੈ ਤੇ ਇਸੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਸੰਸਥਾ ਵਲੋਂ 3 ਅਗਸਤ ਨੂੰ ਨਹਿਰੂ ਗਾਰਡਨ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਗਗਨਦੀਪ ਸਿੰਘ ਨਾਗੀ ਨੇ ਦੱਸਿਆ ਕਿ ਉਨ੍ਹਾਂ ਦਾ ਮਕਸਦ ਬੱਚਿਆਂ ਨੂੰ ਲਗਨ ਤੇ ਉਤਸ਼ਾਹ ਨਾਲ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਨਾ ਹੈ ਤੇ ਸੰਸਥਾ ਅਜਿਹੇ ਉਪਰਾਲੇ ਆਉਣ ਵਾਲੇ ਸਮੇਂ ’ਚ ਵੀ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਕੰਮ ’ਚ ਉਨ੍ਹਾਂ ਦਾ ਸਾਥ ਹਰਜਿੰਦਰ ਸਿੰਘ ਢੀਂਡਸਾ, ਬਲਜੀਤ ਸਿੰਘ ਸੋਹਲ, ਜਸਪ੍ਰੀਤ ਸਿੰਘ ਜੱਸੀ, ਜੋਗਿੰਦਰ ਸਿੰਗ, ਰਾਕੇਸ਼ ਕੁਮਾਰ ਤੇ ਜਸਪ੍ਰੀਤ ਸਿੰਘ ਜੌਲੀ ਵਲੋਂ ਦਿੱਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਬੱਸ ਸਟੈਂਡ ਕੋਲ ਕੁੱਤਿਆਂ ਨੇ ਵੱਢਿਆ ਅਗਲੀ ਖ਼ਬਰ ਟ੍ਰੈਫਿਕ ਸਮੱਸਿਆਵਾਂ ਨਾਲ ਜੂਝ ਰਿਹਾ ਲਾਂਬੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।