03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣ - ਰਾਮ ਸਿੰਘ

ਚੁਗਿੱਟੀ/ ਜੰਡੂ ਸਿੰਘਾ,2 ਅਗਸਤ ( ਨਰਿੰਦਰ ਲਾਗੂ) ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਚਲਾਈਆਂ ਜਾ ਰਹੀਆਂ ਬੱਸਾਂ ਇਕ ਸ਼ਲਾਘਾਯੋਗ ਉਦਮ ਹੈਪਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਮਲੇਵਾ ਸੰਗਤਾਂ ਲਈ ਵੀ ਇਹੋ ਜਿਹੀ ਸਕੀਮ ਦਾ ਅਗਾਜ਼ ਕਰਕੇ ਉਨ੍ਹਾਂ ਨੂੰ ਵੀ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨ ਯਾਤਰਾ ਨਾਲ ਸਬੰਧਤ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਤੇ ਪੰਚਾਇਤ ਯੂਨੀਅਨ ਜਲੰਧਰ ਦੇ ਪ੍ਰਧਾਨ ਰਾਮ ਸਿੰਘ ਬੋਲੀਨਾ ਵਲੋਂ ਕੀਤਾ ਗਿਆ।

ਸੰਗਤਾ ਨੂੰ ਸ੍ਰੀ ਗੁਰੂ ਰਵਿਦਾਸ ਜੀ ਨਾਲ ਸੰਬੰਧਤ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਸਰਕਾਰ ਤੋਂ ਮੰਗ ਕਰਦੇ ਹੋਏ ਰਾਮ ਸਿੰਘ ਬੋਲੀਨਾ ਤੇ ਨਾਲ ਸੁਨੀਲ ਬਾਘਾ। 03-08-2026
ਚੁਗਿੱਟੀ/ ਜੰਡੂ ਸਿੰਘਾ,2 ਅਗਸਤ ( ਨਰਿੰਦਰ ਲਾਗੂ) ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਚਲਾਈਆਂ ਜਾ ਰਹੀਆਂ ਬੱਸਾਂ ਇਕ ਸ਼ਲਾਘਾਯੋਗ ਉਦਮ ਹੈਪਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਮਲੇਵਾ ਸੰਗਤਾਂ ਲਈ ਵੀ ਇਹੋ ਜਿਹੀ ਸਕੀਮ ਦਾ ਅਗਾਜ਼ ਕਰਕੇ ਉਨ੍ਹਾਂ ਨੂੰ ਵੀ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨ ਯਾਤਰਾ ਨਾਲ ਸਬੰਧਤ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਤੇ ਪੰਚਾਇਤ ਯੂਨੀਅਨ ਜਲੰਧਰ ਦੇ ਪ੍ਰਧਾਨ ਰਾਮ ਸਿੰਘ ਬੋਲੀਨਾ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਖੁਰਾਲਗੜ੍ਹ,ਚੱਕ ਹਕੀਮ ਫਗਵਾੜਾ ਤੇ ਗੁਰੂ ਘਰ ਬਨਾਰਸ ਦੇ ਨਾਲ -ਨਾਲ ਵੱਖ -ਵੱਖ ਹੋਰ ਉਹ ਅਸਥਾਨ ਜਿਥੇ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਚਰਨ ਪਾਏ, ਉਨ੍ਹਾਂ ਅਸਥਾਨਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨਾਲ ਸੁਨੀਲ ਬਾਘਾ ਜਨਰਲ ਸੈਕਟਰੀ ਸੈਂਟਰਲ ਹਲਕਾ ਵਿਧਾਨ ਸਭਾ ਵਲੋਂ ਇਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ।
ਪਿਛਲੀ ਖ਼ਬਰ ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਸਰਗਰਮੀਆਂ ਆਰੰਭ ਵਿਜੇ ਸਹਿਦੇਵ ਵਲੋਂ ਆਨਰੇਰੀ ਸੈਕਟਰੀ... ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ’ ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਨੂੰ ਪ੍ਰਵਾਨਗੀ , ਕੁੱਲ ਪੋਲਿੰਗ ਸਟੇਸ਼ਨ 1997 ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।