03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ ਕਰਵਾਇਆ

ਜਲੰਧਰ, 2 ਅਗਸਤ (ਐੱਮ. ਐੱਸ.

ਬਾਲ ਕਵੀ ਦਰਬਾਰ ’ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਸਤਪਾਲ ਸਿੰਘ ਸਿਦਕੀ, ਜਸਵੰਤ ਸਿੰਘ, ਪਰਮਿੰਦਰ ਸਿੰਘ, ਦਰਸ਼ਨ ਸਿੰਘ ਅਤੇ ਹੋਰ। ਤਸਵੀਰ : ਜੀ.ਪੀ. ਸਿੰਘ 03-08-2026
ਜਲੰਧਰ, 2 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਅਠਵੇਂ ਪਾਤਿਸ਼ਾਹੀ ਕ੍ਰਿਸ਼ਨਾ ਨਗਰ ਨੇੜੇ ਐੱਮ.ਜੀ.ਐੱਨ. ਸਕੂਲ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਲ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬਚਿਆਂ ਨੇ ਗੁਰੂ ਸਾਹਿਬ ਦੀ ਉਸਤੱਤ ਦਾ ਵਰਨਣ ਕਵਿਤਾਵਾਂ ਰਾਹੀਂ ਕੀਤੀ। ਪ੍ਰਬੰਧਕਾਂ ਵਲੋਂ ਸਮਾਗਮ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਉਤਸਾਹਿਤ ਕਰਨ ਲਈ, ਸਮਾਪਤੀ ਉਪਰੰਤ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਤਪਾਲ ਸਿੰਘ ਸਿਦਕੀ, ਪ੍ਰਧਾਨ ਜਸਵੰਤ ਸਿੰਘ, ਕਾਜਕਾਰੀ ਪ੍ਰਧਾਨ ਪਰਮਿੰਦਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਧਰਮ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ ਛਾਬੜਾ, ਅੰਮ੍ਰਿਤ ਪਾਲ ਸਿੰਘ ਗੁੰਬਰ, ਜਤਿੰਦਰ ਪਾਲ ਸਿੰਘ ਕਪੂਰ, ਬੀਬੀ ਸੁਰਿੰਦਰ ਕੌਰ, ਰਜਵੰਤ ਕੌਰ, ਇੰਦਰਜੀਤ ਕੌਰ, ਸਨੀਤਾ ਕੌਰ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮਨੋਰੰਜਨ ਕਾਲੀਆ ਵਲੋਂ ਫਲਦਾਰ ਬੂਟੇ ਲਗਾਉਣ ਦੀ ਅਪੀਲ ਅਗਲੀ ਖ਼ਬਰ ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਸਰਗਰਮੀਆਂ ਆਰੰਭ ਵਿਜੇ ਸਹਿਦੇਵ ਵਲੋਂ ਆਨਰੇਰੀ ਸੈਕਟਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।