04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦਿਹਾਤੀ ਪੁਲਿਸ ਵਲੋਂ ਫਲੈਗ ਮਾਰਚ ਤੇ ਵਿਸ਼ੇਸ਼ ਨਾਕਾਬੰਦੀ ਆਜ਼ਾਦੀ ਦਿਵਸ ਸਮਾਗਮਾਂ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹੇ ’ਚ 24 ਘੰਟੇ ਕੀਤੀ ਜਾ ਰਹੀ ਵਿਸ਼ੇਸ਼ ਨਾਕਾਬੰਦੀ–ਵਿਰਕ

ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਆਜ਼ਾਦੀ ਦਿਵਸ ਦੇ ਮੱਦੇਨਜ਼ਰ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਗਏ ਅਤੇ ਵਿਸ਼ੇਸ਼ ਨਾਕਾਬੰਦੀ ਕਰਕੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ। ਇਹ ਫਲੈਗ ਮਾਰਚ ਡੀ.

ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ 04-08-2026
ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਆਜ਼ਾਦੀ ਦਿਵਸ ਦੇ ਮੱਦੇਨਜ਼ਰ ਦਿਹਾਤੀ ਪੁਲਿਸ ਵਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਗਏ ਅਤੇ ਵਿਸ਼ੇਸ਼ ਨਾਕਾਬੰਦੀ ਕਰਕੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ। ਇਹ ਫਲੈਗ ਮਾਰਚ ਡੀ.ਐੱਸ.ਪੀ. ਨਰਿੰਦਰ ਸਿੰਘ ਔਜਲਾ (ਸਬ ਡਿਵੀਜ਼ਨ ਕਰਤਾਰਪੁਰ), ਡੀ.ਐੱਸ.ਪੀ. ਓਂਕਾਰ ਸਿੰਘ ਬਰਾੜ (ਸਬ ਡਿਵੀਜ਼ਨ ਨਕੋਦਰ), ਡੀ.ਐੱਸ.ਪੀ. ਭਾਰਤ ਮਸੀਹ ਲੱਧੜ (ਸਬ ਡਿਵੀਜ਼ਨ ਫਿਲੌਰ), ਡੀ.ਐੱਸ.ਪੀ. ਸਰਵਣ ਸਿੰਘ ਬੱਲ, ਪੀ.ਪੀ.ਐੱਸ. (ਸਬ ਡਿਵੀਜ਼ਨ ਸ਼ਾਹਕੋਟ) ਅਤੇ ਡੀ.ਐੱਸ.ਪੀ. ਰਾਜੀਵ ਕੁਮਾਰ (ਸਬ ਡਿਵੀਜ਼ਨ ਆਦਮਪੁਰ) ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਬਾਜ਼ਾਰਾਂ, ਭੀੜ-ਭੜੱਕੇ ਵਾਲੇ ਖੇਤਰਾਂ, ਸੰਵੇਦਨਸ਼ੀਲ ਥਾਵਾਂ ਅਤੇ ਹੋਰ ਮਹੱਤਵਪੂਰਨ ਜਨਤਕ ਸਥਾਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਆਉਣ ਵਾਲੇ ਆਜ਼ਾਦੀ ਦਿਵਸ ਸਮਾਗਮਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਭਰ ਵਿੱਚ 24 ਘੰਟੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਵੱਖ-ਵੱਖ ਚੈਕ ਪੁਆਇੰਟਾਂ ‘ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਧਾਰਮਿਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਵੀ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਗਏ ਹਨ। ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਸਹਾਇਤਾ ਯਕੀਨੀ ਬਣਾਉਣ ਲਈ ਐਮਰਜੈਂਸੀ ਰਿਸਪਾਂਸ ਵਾਹਨ ਜ਼ਿਲ੍ਹੇ ਭਰ ਵਿੱਚ ਹਰ ਵੇਲੇ ਤਾਇਨਾਤ ਹਨ। ਐੱਸ. ਐੱਸ. ਪੀ. ਵਿਰਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਐਮਰਜੈਂਸੀ, ਸ਼ੱਕੀ ਗਤੀਵਿਧੀ, ਲਾਵਾਰਿਸ ਵਸਤੂ ਜਾਂ ਪੁਲਿਸ ਸਹਾਇਤਾ ਦੀ ਲੋੜ ਹੋਣ ‘ਤੇ ਤੁਰੰਤ 112 ਐਮਰਜੈਂਸੀ ਹੈਲਪਲਾਈਨ ‘ਤੇ ਸੰਪਰਕ ਕੀਤਾ ਜਾਵੇ।
ਪਿਛਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ ਨੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਹਿਲਵਾਨਾਂ ਤੋਂ ਕਾਨੂੰਨੀ ਲੜਾਈ... ਜਿੱਤ ਗਏ ਬ੍ਰਿਜ ਭੂਸ਼ਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।