04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਲੋਕਾਂ ਦਾ ਆਮ ਆਦਮੀ ਪਾਰਟੀ ’ ਤੇ ਵਧਦਾ ਭਰੋਸਾ ਸਰਕਾਰ ਦੀਆਂ ਲੋਕ - ਹਿਤੈਸ਼ੀ ਨੀਤੀਆਂ ਦਾ ਨਤੀਜਾ - ਮਹਿੰਦਰ ਭਗਤ

ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਵੈਸਟ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਕੇ. ਪੀ.

ਅਜੀਤ ਡੈਸਕ 04-08-2026
ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਵੈਸਟ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਕੇ.ਪੀ. ਨਗਰ ਵਾਰਡ ਨੰਬਰ 42 ਵਿੱਚ ਕਈ ਪਰਿਵਾਰ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਲੋਕਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ’ਤੇ ਭਰੋਸਾ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਵੈਸਟ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮਹਿੰਦਰ ਭਗਤ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਵਿੱਤ ਮੰਤਰੀ ਵਲੋਂ ਪਾਵਰਕਾਮ ਆਊਟ ਸੋਰਸ ਕਰਮਚਾਰੀਆਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਅਗਲੀ ਖ਼ਬਰ ਬਾਬਾ ਅਮਰਨਾਥ ਦੀ ਯਾਦ ’ਚ ਸਮਾਗਮ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।