04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿੱਤ ਮੰਤਰੀ ਵਲੋਂ ਪਾਵਰਕਾਮ ਆਊਟ ਸੋਰਸ ਕਰਮਚਾਰੀਆਂ ਦਾ ਮਸਲਾ ਹੱਲ ਕਰਨ ਦਾ ਭਰੋਸਾ

ਜਲੰਧਰ, 3 ਅਗਸਤ (ਸ਼ਿਵ)-ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪਾਵਰਕਾਮ) ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਪੰਜਾਬ ਦੇ ਮਾਨਯੋਗ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਵਿਚ ਬਿਜਲੀ ਮੰਤਰੀ ਪੰਜਾਬ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਅਜੀਤ ਡੈਸਕ 04-08-2026
ਜਲੰਧਰ, 3 ਅਗਸਤ (ਸ਼ਿਵ)-ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪਾਵਰਕਾਮ) ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਪੰਜਾਬ ਦੇ ਮਾਨਯੋਗ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਵਿਚ ਬਿਜਲੀ ਮੰਤਰੀ ਪੰਜਾਬ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਫੈਡਰੇਸ਼ਨ ਦੇ ਵਫ਼ਦ ਨੇ ਵਿਭਾਗ ਵਿਚ ਸਿੱਧੇ ਕੰਟਰੈਕਟ (ਡਾਇਰੈਕਟ ਕੰਟਰੈਕਟ) ’ਤੇ ਲੈਣ ਸਬੰਧੀ ਆਪਣੀਆਂ ਜਾਇਜ਼ ਮੰਗਾਂ ਸਰਕਾਰ ਦੇ ਧਿਆਨ ਵਿਚ ਰੱਖੀਆਂ ਅਤੇ ਇਸ ਮਾਮਲੇ ’ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਊਟ ਸੋਰਸ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਮੌਜੂਦਾ ਵਿਧਾਨ ਸਭਾ ਸੈਸ਼ਨ ਵਿਚ ਇੱਕ ਐਕਟ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਐਕਟ ਵਿਚ ਹਰ ਪ੍ਰਕਾਰ ਦੀ ਆਊਟ ਸੋਰਸ ਕੈਟਾਗਰੀ ਨੂੰ ਸ਼ਾਮਲ ਕੀਤਾ ਜਾਵੇ। ਜੇਕਰ ਕਿਸੇ ਕਾਰਨ ਕਰਕੇ ਕੋਈ ਕੈਟਾਗਰੀ ਰਹਿ ਵੀ ਜਾਂਦੀ ਹੈ ਤਾਂ ਉਸ ਸਬੰਧੀ ਦੁਬਾਰਾ ਵਿਚਾਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਮਾਨਯੋਗ ਬਿਜਲੀ ਮੰਤਰੀ ਨੇ ਵੀ ਫੈਡਰੇਸ਼ਨ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਕੈਟਾਗਰੀ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਫੈਡਰੇਸ਼ਨ ਵੱਲੋਂ ਕਿਹਾ ਗਿਆ ਕਿ ਯੂਨੀਅਨ ਸਰਕਾਰ ਵੱਲੋਂ ਦਿੱਤੇ ਭਰੋਸੇ ਦਾ ਸਤਿਕਾਰ ਕਰਦੀ ਹੈ, ਪਰ ਪਿਛਲੇ ਤਜਰਬਿਆਂ ਨੂੰ ਧਿਆਨ ਵਿਚ ਰੱਖਦਿਆਂ ਹੁਣ ਸਿਰਫ਼ ਜ਼ੁਬਾਨੀ ਭਰੋਸਿਆਂ ਦੀ ਬਜਾਏ ਲਿਖਤੀ ਭਰੋਸੇ ’ਤੇ ਹੀ ਵਿਸ਼ਵਾਸ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਫੈਡਰੇਸ਼ਨ ਵੱਲੋਂ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਜਨਰਲ ਸਕੱਤਰ ਤਰਨਜੀਤ ਸਿੰਘ ਬੋਦਲ, ਸੂਬਾ ਖ਼ਜ਼ਾਨਚੀ ਤਰਨਦੀਪ ਸਿੰਘ ਵਿਰਦੀ, ਮੁੱਖ ਸਲਾਹਕਾਰ ਵਿਸ਼ਾਲ ਸ਼ਰਮਾ ਅਤੇ ਕਾਰਜਕਾਰਨੀ ਮੈਂਬਰ ਗੁਰਜੰਟ ਸਿੰਘ (ਲੁਧਿਆਣਾ) ਹਾਜ਼ਰ ਸਨ।
ਪਿਛਲੀ ਖ਼ਬਰ ਡਾ . ਚੀਮਾ , ਮੰਨਣ ਤੇ ਹੋਰਨਾਂ ਵਲੋਂ ਜਸਵਿੰਦਰ ਸਿੰਘ ਅਰੋੜਾ ਦੀ ਮੌਤ ’ ਤੇ ਗੱਗੀ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਅਗਲੀ ਖ਼ਬਰ ਲੋਕਾਂ ਦਾ ਆਮ ਆਦਮੀ ਪਾਰਟੀ ’ ਤੇ ਵਧਦਾ ਭਰੋਸਾ ਸਰਕਾਰ ਦੀਆਂ ਲੋਕ - ਹਿਤੈਸ਼ੀ ਨੀਤੀਆਂ ਦਾ ਨਤੀਜਾ - ਮਹਿੰਦਰ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।