04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਡਾ . ਚੀਮਾ , ਮੰਨਣ ਤੇ ਹੋਰਨਾਂ ਵਲੋਂ ਜਸਵਿੰਦਰ ਸਿੰਘ ਅਰੋੜਾ ਦੀ ਮੌਤ ’ ਤੇ ਗੱਗੀ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ

ਜਲੰਧਰ, 3 ਅਗਸਤ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਗੱਗੀ ਦੇ ਸਹੁਰਾ ਜਸਵਿੰਦਰ ਸਿੰਘ ਅਰੋੜਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਗੁਰਦੀਪ ਸਿੰਘ ਰਾਵੀ ਤੇ ਹੋਰ ਪ੍ਰਮੁੱਖ ਆਗੂ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਪੁੱਜੇ।

ਅਜੀਤ ਡੈਸਕ 04-08-2026
ਜਲੰਧਰ, 3 ਅਗਸਤ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਗੱਗੀ ਦੇ ਸਹੁਰਾ ਜਸਵਿੰਦਰ ਸਿੰਘ ਅਰੋੜਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਗੁਰਦੀਪ ਸਿੰਘ ਰਾਵੀ ਤੇ ਹੋਰ ਪ੍ਰਮੁੱਖ ਆਗੂ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਪੁੱਜੇ। ਇਸ ਮੌਕੇ ਉਕਤ ਆਗੂਆਂ ਨੇ ਯੂਥ ਅਕਾਲੀ ਆਗੂ ਗਗਨਦੀਪ ਸਿੰਘ ਗੱਗੀ, ਉਨ੍ਹਾਂ ਦੇ ਪਿਤਾ ਕੰਵਲਜੀਤ ਸਿੰਘ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਡਾ. ਚੀਮਾ ਤੇ ਜਥੇਦਾਰ ਮੰਨਣ ਨੇ ਜਿੱਥੇ ਵਿਛੜੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ, ਉੱਥੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ। ਇਸ ਮੌਕੇ ਡਾ. ਚੀਮਾ ਨੇ ਗੱਗੀ ਤੇ ਸਮੁੱਚੇ ਪਰਿਵਾਰ ਵਲੋਂ ਪੰਥ ਤੇ ਪਾਰਟੀ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਭ ਬਜ਼ੁਰਗਾਂ ਦੇ ਆਸ਼ੀਰਵਾਦ ਤੇ ਸਾਥ ਨਾਲ ਹੀ ਸੰਭਵ ਹੈ।
ਪਿਛਲੀ ਖ਼ਬਰ ਵਕਫ਼ ਬੋਰਡ ਦੀ ਲੀਜ਼ ਵਾਲੀ ਜ਼ਮੀਨ ’ ਤੇ ਜਾਅਲੀ ਦਸਤਾਵੇਜ਼ਾਂ ਨਾਲ ਕਬਜ਼ੇ ਦੀ ਕੋਸ਼ਿਸ਼ - ਮਨਿੰਦਰ ਸਿੰਘ ਪੀੜਤ ਵਲੋਂ ਕਬਜ਼... ਅਗਲੀ ਖ਼ਬਰ ਵਿੱਤ ਮੰਤਰੀ ਵਲੋਂ ਪਾਵਰਕਾਮ ਆਊਟ ਸੋਰਸ ਕਰਮਚਾਰੀਆਂ ਦਾ ਮਸਲਾ ਹੱਲ ਕਰਨ ਦਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।