ਹੜਤਾਲ ਤੇ ਨੋ ਵਰਕ ਡੇਅ ਖ਼ਤਮ , ਅੱਜ ਕੰਮ ’ ਤੇ ਪਰਤਣਗੇ ਵਕੀਲ
ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਲੀਗਲ ਏਡ ਡਿਫੈਂਸ ਕਾਊਂਸਲ ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ, ਵੱਲੋਂ ਚਲਾਇਆ ਜਾ ਰਿਹਾ ਲੜੀਵਾਰ ਸੰਘਰਸ਼ ਆਖ਼ਰਕਾਰ ਸਫ਼ਲ ਰਿਹਾ। ਸੁਪਰੀਮ ਕੋਰਟ ਦੇ ਮੁੱਖ ਜੱਜ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਲਏ ਗਏ ਫ਼ੈਸਲਿਆਂ ਉਪਰੰਤ ਬਾਰ ਐਸੋਸੀਏਸ਼ਨ ਨੇ ਸੰਘਰਸ਼ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ।
ਜ਼ਿਲ੍ਹਾ ਕਚਹਿਰੀ ਕੰਪਲੈਕਸ ਅੰਦਰ ਧਰਨੇ ਤੇ ਭੁੱਖ ਹੜਤਾਲ ’ਤੇ ਬੈਠੇ ਹੋਏ ਵਕੀਲ। ਨਾਲ ਹਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਦੇ ਅਹੁਦੇਦਾਰ ਤੇ ਮੈਂਬਰ। ਤਸਵੀਰ-ਮੁਨੀਸ਼
04-08-2026