05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਮਾਗਮ ਕਰਵਾਏ ਅੱਜ ਗੁਰਸ਼ਬਦ ਪ੍ਰਚਾਰ ਸਭਾ ਸੁਹਾਣਾ ਦਾ ਜਥਾ ਭਰੇਗਾ ਕੀਰਤਨ ਦੀ ਹਾਜ਼ਰੀ

ਜਲੰਧਰ, 4 ਅਗਸਤ (ਐੱਮ. ਐੱਸ.

ਇਸਤਰੀ ਸਤਿਸੰਗ ਸਭਾ ਦਾ ਜਥਾ ਕੀਰਤਨ ਦੀ ਹਾਜ਼ਰੀ ਭਰਦਾ ਹੋਇਆ। ਤਸਵੀਰ : ਜੀ.ਪੀ. ਸਿੰਘ 05-08-2026
ਜਲੰਧਰ, 4 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ, ਅਠਵੇਂ ਪਾਤਿਸ਼ਾਹੀ ਕ੍ਰਿਸ਼ਨਾ ਨਗਰ ਨੇੜੇ ਐੱਮ.ਜੀ.ਐੱਨ. ਸਕੂਲ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਦਿਵਸ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਪ੍ਰਬੰਧਕਾਂ ਵਲੋਂ 2 ਅਗਸਤ ਤੋਂ 7 ਅਗਸਤ ਤੱਕ ਲਗਾਤਾਰ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਅੱਜ ਵਿਸ਼ੇਸ਼ ਤੌਰ ’ਤੇ ਇਸਤਰੀ ਸਤਿਸੰਗ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਦੇ 40 ਤੋਂ ਵੱਧ ਜਥਿਆਂ ਨੇ ਭਾਗ ਲਿਆ ਅਤੇ ਕੀਰਤਨ ਦੁਆਰਾ ਹਾਜ਼ਰੀ ਲਗਾਈ। ਪ੍ਰਬੰਧਕਾਂ ਵਲੋਂ ਸਮੂਹ ਜਥਿਆਂ ਦਾ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ 5 ਅਗਸਤ, ਦਿਨ ਬੁੱਧਵਾਰ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਸਜਾਏ ਜਾਣ ਵਾਲੇ ਵਿਸ਼ੇਸ਼ ਦੀਵਾਨਾਂ ’ਚ ਗੁਰਸ਼ਬਦ ਪ੍ਰਚਾਰ ਸਭਾ ਸੁਹਾਣਾ (ਬ੍ਰਾਂਚ ਜਲੰਧਰ) ਦੇ ਡਾ. ਪਰਮਜੀਤ ਸਿੰਘ ਤੇ ਜਥੇ ਅਤੇ ਬੀਬੀ ਬਲਜਿੰਦਰ ਕੌਰ ਦੇ ਜਥੇ ਵਲੋਂ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਸੁਰਜੀਤ ਕੌਰ, ਜਨਰਲ ਸਕੱਤਰ ਬੀਬੀ ਲਵਲੀਨ ਕੌਰ, ਜਸਪਾਲ ਕੌਰ, ਇੰਦਰਜੀਤ ਕੌਰ, ਨਵਨੀਤ ਕੌਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਤਪਾਲ ਸਿੰਘ ਸਿਦਕੀ, ਪ੍ਰਧਾਨ ਡਾ. ਜਸਵੰਤ ਸਿੰਘ, ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ, ਸੁਰਿੰਦਰ ਕੌਰ, ਰਜਵੰਤ ਕੌਰ, ਰਜਿੰਦਰ ਕੌਰ, ਹਰਜੀਤ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਸੁਨੀਤਾ, ਗਿਆਨ ਕੌਰ, ਜਸਬੀਰ ਕੌਰ, ਜਗਦੀਸ਼ ਕੌਰ, ਰਣਜੀਤ ਕੌਰ, ਨਰਿੰਦਰ ਕੌਰ, ਬਲਵਿੰਦਰ ਕੌਰ, ਪਿੰਕੀ, ਵਰਿੰਦਰ ਕੌਰ, ਕਰਮਜੀਤ ਕੌਰ, ਕੁਲਵੰਤ ਕੌਰ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਆਪਸੀ ਤਾਲਮੇਲ ਰਾਹੀਂ ਕਿਸਾਨਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦੈ - ਡਾ . ਰਣਧੀ... ਅਗਲੀ ਖ਼ਬਰ ਨਗਰ ਨਿਗਮ ਵਲੋਂ ਸ਼ਹਿਰ ਵਿਚ ਕਈ ਥਾਵਾਂ ’ ਤੇ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ ਲੋਕ ਦੁਬਾਰਾ ਕਰ ਲੈਂਦੇ ਕਬਜ਼ੇ- ਮਾਡਲ ਹਾਊਸ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।