06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਿਵਲ ਹਸਪਤਾਲ ’ ਚ ਤਾਇਨਾਤ ਕੱਚੇ ਦਰਜਾਚਾਰ ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ ’ ਤੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਜਲੰਧਰ, 5 ਅਗਸਤ (ਜਤਿੰਦਰ ਪੰਮੀ)–ਸਿਵਲ ਹਸਪਤਾਲ ’ਚ ਤਾਇਨਾਤ ਦਰਜਾਚਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਜਥੇਬੰਦੀ ਦਿ ਕਲਾਸ ਫੋਰ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਸਿਹਤ ਮੰਤਰੀ ਤੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ 20 ਅਗਸਤ ਤੋਂ ਕੰਮਕਾਜ ਠੱਪ ਕਰਨ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਆਗੂਆਂ ਨੇ ਇਸ ਸੰਬੰਧੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਹਾਲ ਹੀ ਵਿੱਚ ਹੋਏ ਕੁਝ ਪ੍ਰਸ਼ਾਸਨਿਕ ਫ਼ੈਸਲਿਆਂ ਤੇ ਕਰਮਚਾਰੀਆਂ ਨਾਲ ਜੁੜੇ ਮਸਲਿਆਂ ‘ਤੇ ਨਾਰਾਜ਼ਗੀ ਪ੍ਰਗਟਾਈ।

ਅਜੀਤ ਡੈਸਕ 06-08-2026
ਜਲੰਧਰ, 5 ਅਗਸਤ (ਜਤਿੰਦਰ ਪੰਮੀ)–ਸਿਵਲ ਹਸਪਤਾਲ ’ਚ ਤਾਇਨਾਤ ਦਰਜਾਚਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਜਥੇਬੰਦੀ ਦਿ ਕਲਾਸ ਫੋਰ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਸਿਹਤ ਮੰਤਰੀ ਤੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ 20 ਅਗਸਤ ਤੋਂ ਕੰਮਕਾਜ ਠੱਪ ਕਰਨ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਆਗੂਆਂ ਨੇ ਇਸ ਸੰਬੰਧੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਹਾਲ ਹੀ ਵਿੱਚ ਹੋਏ ਕੁਝ ਪ੍ਰਸ਼ਾਸਨਿਕ ਫ਼ੈਸਲਿਆਂ ਤੇ ਕਰਮਚਾਰੀਆਂ ਨਾਲ ਜੁੜੇ ਮਸਲਿਆਂ ‘ਤੇ ਨਾਰਾਜ਼ਗੀ ਪ੍ਰਗਟਾਈ। ਮਤੇ ਵਿੱਚ ਕਿਹਾ ਗਿਆ ਕਿ ਜੇਕਰ ਕਰਮਚਾਰੀਆਂ ਨਾਲ ਸਬੰਧਤ ਮਸਲਿਆਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਯੂਨੀਅਨ ਨੇ ਇਹ ਵੀ ਕਿਹਾ ਕਿ ਕਰਮਚਾਰੀਆਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਫ਼ੈਸਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਵਲੋਂ ਪਾਸ ਕੀਤੇ ਮਤੇ ਦੀ ਕਾਪੀ ਸਿਹਤ ਵਿਭਾਗ ਦੇ ਸੰਬੰਧਤ ਅਧਿਕਾਰੀਆਂ ਨੂੰ ਮੈਡੀਕਲ ਸੁਪਰਡੈਂਟ ਰਾਹੀਂ ਭੇਜੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਿੰਪਲ ਰਹੇਲਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ 70 ਦੇ ਕਰੀਬ ਕੱਚੇ ਦਰਜਾਚਾਰ ਮੁਲਾਜ਼ਮ ਹਨ, ਜਿਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੁਲਾਜ਼ਮਾਂ ਵਲੋਂ 20 ਅਗਸਤ ਤੋਂ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਨਿਭਾਈਆਂ ਜਾਣਗੀਆਂ। ਇਸ ਮੌਕੇ ਵਾਈਸ ਪ੍ਰਧਾਨ ਗੁਰਪ੍ਰੀਤ ਕੌਰ, ਰਮਨ, ਸੁਨੀਤਾ, ਪੂਜਾ, ਸੰਦੀਪ ਸਿੰਘ, ਮੋਹਿਤ, ਪੂਜਾ, ਵਿਨੋਦ, ਗਿਆਨ ਕੌਰ, ਕ੍ਰਿਸ਼ਨਾ, ਦਮਨ, ਰਾਣੀ, ਰੀਨਾ ਕੁਮਾਰੀ, ਜਸਵਿੰਦਰ ਕੌਰ, ਰੀਤੂ, ਮਨਦੀਪ ਸਿੰਘ, ਰਜਨੀ, ਵੀਨਾ ਦੇਵੀ, ਬਲਬੀਰ ਸਿੰਘ, ਪਰਮਜੀਤ ਕੌਰ, ਬਲਜਿੰਦਰ ਕੌਰ, ਜਤਿੰਦਰ, ਆਸ਼ਾ ਰਾਣੀ, ਬਲਵਿੰਦਰ, ਸ਼ਰਨ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਆਈਵੀਅਨਜ਼ ਵਲੋਂ ਇੰਟਰ - ਹਾਊਸ ਮੂਟ ਕੋਰਟ ਮੁਕਾਬਲੇ ਵਿਚ ਕਾਨੂੰਨੀ ਮੁਹਾਰਤ ਦਾ ਪ੍ਰਦਰਸ਼ਨ ਅਗਲੀ ਖ਼ਬਰ ਸਾਰੀਆਂ ਵਿਧਾਨ ਸਭਾ ਸੀਟਾਂ ’ ਤੇ ਭਾਰਤ ਮੂਲ ਨਿਵਾਸੀ ਮੁਕਤੀ ਮੋਰਚਾ ਲੜੇਗਾ ਚੋਣਾਂ - ਮਹਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।