06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਯੋਗ ਆਸ਼ਰਮ ਸ਼ਾਹਕੋਟ ਵਿਖੇ 8 ਨੂੰ ਸਜੇਗਾ ‘ ਤੀਜ ਮੇਲਾ ’- ਜਤਿੰਦਰਪਾਲ ਬੱਲਾ

ਸ਼ਾਹਕੋਟ, 5 ਅਗਸਤ (ਸੁਖਦੀਪ ਸਿੰਘ)- ਨਿਰੋਗ ਯੋਗ ਸੰਸਥਾ ਅਤੇ ਮਹਿਲਾ ਸ਼ਕਤੀ ਸੰਸਥਾ ਵੱਲੋਂ 8 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 4:30 ਵਜੇ ਤੋਂ 7:00 ਵਜੇ ਤੱਕ ਨਿਰੋਗ ਯੋਗ ਸੰਸਥਾ ਨਵਾਂ ਕਿਲਾ ਰੋਡ, ਸ਼ਾਹਕੋਟ ਵਿਖੇ ‘ਤੀਜ ਮੇਲਾ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਅਹੁਦੇਦਾਰ ਜਤਿੰਦਰਪਾਲ ਸਿੰਘ ਬੱਲਾ ਸਾਬਕਾ ਐਮ.

ਅਜੀਤ ਡੈਸਕ 06-08-2026
ਸ਼ਾਹਕੋਟ, 5 ਅਗਸਤ (ਸੁਖਦੀਪ ਸਿੰਘ)- ਨਿਰੋਗ ਯੋਗ ਸੰਸਥਾ ਅਤੇ ਮਹਿਲਾ ਸ਼ਕਤੀ ਸੰਸਥਾ ਵੱਲੋਂ 8 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 4:30 ਵਜੇ ਤੋਂ 7:00 ਵਜੇ ਤੱਕ ਨਿਰੋਗ ਯੋਗ ਸੰਸਥਾ ਨਵਾਂ ਕਿਲਾ ਰੋਡ, ਸ਼ਾਹਕੋਟ ਵਿਖੇ ‘ਤੀਜ ਮੇਲਾ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਅਹੁਦੇਦਾਰ ਜਤਿੰਦਰਪਾਲ ਸਿੰਘ ਬੱਲਾ ਸਾਬਕਾ ਐਮ.ਸੀ. ਨੇ ਦੱਸਿਆ ਕਿ ‘ਤੀਜ ਮੇਲੇ’ ਦਾ ਉਦੇਸ਼ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ, ਰੀਤੀ-ਰਿਵਾਜਾਂ ਅਤੇ ਤਿਉਹਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਮੇਲੇ ਦੌਰਾਨ ਝੂਲੇ, ਗਿੱਧਾ, ਭੰਗੜਾ, ਲੋਕ ਗੀਤ, ਨਾਚ ਅਤੇ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਮੁੱਖ ਆਕਰਸ਼ਣ ਹੋਣਗੇ। ਇਸ ਦੇ ਨਾਲ ਹੀ ਰੱਸਾਕਸ਼ੀ, ਮਟਕਾ ਫੋੜ, ਸੰਤੁਲਨ ਖੇਡ, ਮਿਊਜੀਕਲ ਚੇਅਰ ਅਤੇ ਹੋਰ ਦਿਲਚਸਪ ਖੇਡਾਂ ਵੀ ਕਰਵਾਈਆਂ ਜਾਣਗੀਆਂ, ਜਿੰਨ੍ਹਾਂ ’ਚ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਉਤਸ਼ਾਹ ਨਾਲ ਭਾਗ ਲੈ ਸਕਣਗੇ। ਮੇਲੇ ਦਾ ਮੰਚ ਸੰਚਾਲਨ ਅਤੇ ਖੇਡ ਗਤੀਵਿਧੀਆਂ ਦਾ ਸੰਚਾਲਨ ਯੋਗ ਅਧਿਆਪਕ ਮਹੇਸ਼ ਮਾਥੁਰ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਔਰਗੈਨਿਕ ਪਕੌੜਿਆਂ, ਦੇਸੀ ਚਾਹ ਅਤੇ ਸ਼ਰਬਤ ਦੇ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਪਿਛਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ਵਿੱਚ ‘ ਐਨ . ਸੀ . ਸੀ . ਆਡਿਟ ’ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਲਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।