06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਦੀਆਂ ਸਕੂਲੀ ਖੇਡਾਂ ਨੂੰ ਬਚਾਉਣ ਲਈ ਡਿਪਟੀ ਡਾਇਰੈਕਟਰ ( ਫਿਜ਼ੀਕਲ ਐਜੂਕੇਸ਼ਨ ) ਦੀ ਅਸਾਮੀ ਤੁਰੰਤ ਭਰੀ ਜਾਵੇ - ਜਗਦੀਸ਼ ਜੱਗੀ

ਜਲੰਧਰ, 6 ਅਗਸਤ (ਡਾ. ਜਤਿੰਦਰ ਸਾਬੀ)-ਪੰਜਾਬ ਦੀ ਸਕੂਲੀ ਖੇਡ ਪ੍ਰਣਾਲੀ ਇਸ ਸਮੇਂ ਪ੍ਰਸ਼ਾਸਕੀ ਅਣਗਹਿਲੀ ਦਾ ਸ਼ਿਕਾਰ ਬਣਦੀ ਨਜ਼ਰ ਆ ਰਹੀ ਹੈ।

ਅਜੀਤ ਡੈਸਕ 07-08-2026
ਜਲੰਧਰ, 6 ਅਗਸਤ (ਡਾ. ਜਤਿੰਦਰ ਸਾਬੀ)-ਪੰਜਾਬ ਦੀ ਸਕੂਲੀ ਖੇਡ ਪ੍ਰਣਾਲੀ ਇਸ ਸਮੇਂ ਪ੍ਰਸ਼ਾਸਕੀ ਅਣਗਹਿਲੀ ਦਾ ਸ਼ਿਕਾਰ ਬਣਦੀ ਨਜ਼ਰ ਆ ਰਹੀ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਡਿਪਟੀ ਡਾਇਰੈਕਟਰ (ਫਿਜ਼ੀਕਲ ਐਜੂਕੇਸ਼ਨ) ਦੀ ਅਹਿਮ ਅਸਾਮੀ ਖਾਲੀ ਪਈ ਹੋਣ ਅਤੇ ਸੂਬੇ ਦੇ 10 ਜ਼ਲ੍ਹਿਿਆਂ ਵਿੱਚ ਖੇਡ ਕੋਆਰਡੀਨੇਟਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਸਕੂਲੀ ਖੇਡਾਂ ਦੇ ਸੁਚਾਰੂ ਸੰਚਾਲਨ ’ਤੇ ਗੰਭੀਰ ਅਸਰ ਪੈ ਰਿਹਾ ਹੈ। ਇਸ ਸਬੰਧੀ ਪੰਜਾਬ ਰਾਜ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਦੀਸ਼ ਜੱਗੀ ਅਤੇ ਸੂਬਾ ਸਕੱਤਰ ਇੰਦਰਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਹ ਅਸਾਮੀਆਂ ਜਲਦੀ ਨਾ ਭਰੀਆਂ ਗਈਆਂ ਤਾਂ ਸਕੂਲੀ ਖੇਡਾਂ ਦਾ ਸਮੁੱਚਾ ਢਾਂਚਾ ਪ੍ਰਭਾਵਿਤ ਹੋਵੇਗਾ ਅਤੇ ਹਜ਼ਾਰਾਂ ਵਿਦਿਆਰਥੀ ਖਿਡਾਰੀਆਂ ਦਾ ਭਵਿੱਖ ਦਾਅ ’ਤੇ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਡਾਇਰੈਕਟਰ (ਫਿਜ਼ੀਕਲ ਐਜੂਕੇਸ਼ਨ) ਦਾ ਅਹੁਦਾ ਸਕੂਲੀ ਖੇਡਾਂ ਦੀ ਯੋਜਨਾਬੰਦੀ, ਰਾਜ ਅਤੇ ਜ਼ਲ੍ਹਿਾ ਪੱਧਰੀ ਮੁਕਾਬਲਿਆਂ ਦੇ ਆਯੋਜਨ, ਨੀਤੀਗਤ ਫ਼ੈਸਲਿਆਂ ਅਤੇ ਖਿਡਾਰੀਆਂ ਦੀ ਪ੍ਰਗਤੀ ਲਈ ਬਹੁਤ ਮਹੱਤਵਪੂਰਨ ਹੈ। ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਖੇਡ ਕੋਆਰਡੀਨੇਟਰਾਂ ਦੀ ਘਾਟ ਕਾਰਨ ਸਕੂਲੀ ਖੇਡਾਂ ਦਾ ਸਮੇਂ ਸਿਰ ਆਯੋਜਨ, ਖਿਡਾਰੀਆਂ ਦੀ ਚੋਣ ਪ੍ਰਕਿਰਿਆ ਅਤੇ ਵੱਖ-ਵੱਖ ਮੁਕਾਬਲਿਆਂ ਦੀਆਂ ਤਿਆਰੀਆਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦਾ ਸਿੱਧਾ ਅਸਰ ਪਿੰਡਾਂ ਅਤੇ ਸਰਕਾਰੀ ਸਕੂਲਾਂ ਦੇ ਹੋਣਹਾਰ ਖਿਡਾਰੀਆਂ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲੀ ਖੇਡਾਂ ਹੀ ਪੰਜਾਬ ਦੇ ਭਵਿੱਖ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਦੀ ਪਹਿਲੀ ਪਾਠਸ਼ਾਲਾ ਹਨ। ਜੇਕਰ ਇਸ ਪੱਧਰ ’ਤੇ ਪ੍ਰਬੰਧਕੀ ਕਮਜ਼ੋਰੀ ਰਹੀ ਤਾਂ ਸੂਬੇ ਦੀ ਖੇਡ ਪ੍ਰਤਿਭਾ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਡਿਪਟੀ ਡਾਇਰੈਕਟਰ (ਫਿਜ਼ੀਕਲ ਐਜੂਕੇਸ਼ਨ) ਅਤੇ ਖਾਲੀ ਪਈਆਂ ਜ਼ਲ੍ਹਿਾ ਖੇਡ ਕੋਆਰਡੀਨੇਟਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਤਾਂ ਜੋ ਨਵੇਂ ਸੈਸ਼ਨ ਦੀਆਂ ਸਕੂਲੀ ਖੇਡਾਂ ਬਿਨਾਂ ਕਿਸੇ ਰੁਕਾਵਟ ਦੇ ਕਰਵਾਈਆਂ ਜਾ ਸਕਣ ਅਤੇ ਪੰਜਾਬ ਦੇ ਖਿਡਾਰੀਆਂ ਦਾ ਭਵਿੱਖ ਸੁਰੱਖਿਅਤ ਰਹੇ। ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਸਕੂਲ ਪੱਧਰ ’ਤੇ ਖੇਡਾਂ ਦਾ ਮਜ਼ਬੂਤ ਢਾਂਚਾ ਨਹੀਂ ਹੋਵੇਗਾ ਤਾਂ ਪੰਜਾਬ ਲਈ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਚੈਂਪੀਅਨ ਤਿਆਰ ਕਰਨਾ ਮੁਸ਼ਕਲ ਹੋ ਜਾਵੇਗਾ। ਇਸ ਲਈ ਸਰਕਾਰ ਨੂੰ ਪ੍ਰਸ਼ਾਸਕੀ ਅਸਾਮੀਆਂ ਤੁਰੰਤ ਭਰ ਕੇ ਸਕੂਲੀ ਖੇਡਾਂ ਨੂੰ ਪਹਿਲ ਦੇ ਆਧਾਰ ’ਤੇ ਮਜ਼ਬੂਤ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਕਲਸ਼ ਯਾਤਰਾ ਦਾ ਜਲੰਧਰ ਛਾਉਣੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਭਰਵਾਂ ਸਵਾਗਤ ਅਗਲੀ ਖ਼ਬਰ ਕਰੋੜਾਂ ਰੁਪਏ ਟੋਲ ਦੇਣ ਦੇ ਬਾਵਜੂਦ ਬਰਸਾਤ ਦੇ ਪਾਣੀ ਕਾਰਨ ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ ਥਾਂ ਥਾਂ ਤੋਂ ਟੁੱਟੀਆਂ ਜਲੰਧਰ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।