08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਰ. ਪੀ. ਸਿੰਘ ਨੇ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ’ਤੇ ਚੁੱਕੇ ਸਵਾਲ

ਜਲੰਧਰ , 7 ਅਗਸਤ ( ਸ਼ਿਵ )- ਭਾਜਪਾ ਦੇ ਕੌਮੀ ਬੁਲਾਰੇ ਆਰ . ਪੀ .

ਅਜੀਤ ਡੈਸਕ 08-08-2026
ਜਲੰਧਰ , 7 ਅਗਸਤ ( ਸ਼ਿਵ )- ਭਾਜਪਾ ਦੇ ਕੌਮੀ ਬੁਲਾਰੇ ਆਰ . ਪੀ . ਸਿੰਘ ਨੇ ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ । ਉਨ੍ਹਾਂ ਸੋਸ਼ਲ ਮੀਡੀਆ ‘ ਤੇ ਪੋਸਟ ਪਾ ਕੇ ਕਿਹਾ ਕਿ ਤਬਾਦਲੇ ਦਾ ਸਮਾਂ ਆਪਣੇ ਆਪ ‘ ਚ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਆਰ . ਪੀ . ਸਿੰਘ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਭੁੱਲਰ ਨੇ ਕੁਝ ਦਿਨ ਪਹਿਲਾਂ ਹੀ ਜੰਤਰ - ਮੰਤਰ ਪ੍ਰਦਰਸ਼ਨਾਂ ਨੂੰ ਕਥਿਤ ਤੌਰ ‘ ਤੇ ਆਈ . ਐਸ . ਆਈ . ਦੀ ਹਮਾਇਤ ਨਾਲ ਵਰਤ ਕੇ ਸੁਰੱਖਿਆ ਬਲਾਂ ਅਤੇ ਸੰਸਦ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਬਾਰੇ ਜਨਤਕ ਤੌਰ ‘ ਤੇ ਖੁਲਾਸਾ ਕੀਤਾ ਸੀ । ਉਨ੍ਹਾਂ ਦੇ ਇਸ ਖੁਲਾਸੇ ਤੋਂ ਤੁਰੰਤ ਬਾਅਦ ਹੀ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ । ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹੁਣ ਅਸੁਵਿਧਾਜਨਕ ਸੱਚਾਈਆਂ ਦਾ ਸਾਹਮਣਾ ਕਰਨ ਦੀ ਬਜਾਏ ਉਨ੍ਹਾਂ ਨੂੰ ਉਜਾਗਰ ਕਰਨ ਵਾਲੇ ਅਧਿਕਾਰੀਆਂ ਨੂੰ ਹੀ ਪਾਸੇ ਕਰਨ ਲਈ ਜ਼ਿਆਦਾ ਤਿਆਰ ਦਿਖਾਈ ਦਿੰਦੀ ਹੈ । ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ‘ਸਕਾਲਰਜ਼ ਲਾਂਚਪੈਡ’ ਹੇਠ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਚੰਡੀਗੜ੍ਹ ਰੈਲੀ ’ਚ ਹੋਇਆ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।