08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਹਾਦਰ ਜਰਨੈਲ ਜਥੇ. ਮਾਇਆ ਸਿੰਘ ਦੇ ਪਰਿਵਾਰ ਦਾ ਸਨਮਾਨ

ਸ਼ਾਹਕੋਟ, 7 ਅਗਸਤ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ੍ਰੀ ਅੰਮ੍ਰਿਤਸਰ) ਵਲੋਂ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਬਹਾਦਰ ਜਰਨੈਲ ਜਥੇ. ਮਾਇਆ ਸਿੰਘ ਪੁੱਤਰ ਪ੍ਰੇਮ ਸਿੰਘ (ਬੈਲਟ ਨੰਬਰ 1889) ਵਾਸੀ ਖੈਰਾ ਫੋਜਾ ਸਿੰਘ (ਮਹਿਤਪੁਰ) ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਅਜੀਤ ਡੈਸਕ 08-08-2026
ਸ਼ਾਹਕੋਟ, 7 ਅਗਸਤ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ੍ਰੀ ਅੰਮ੍ਰਿਤਸਰ) ਵਲੋਂ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਬਹਾਦਰ ਜਰਨੈਲ ਜਥੇ. ਮਾਇਆ ਸਿੰਘ ਪੁੱਤਰ ਪ੍ਰੇਮ ਸਿੰਘ (ਬੈਲਟ ਨੰਬਰ 1889) ਵਾਸੀ ਖੈਰਾ ਫੋਜਾ ਸਿੰਘ (ਮਹਿਤਪੁਰ) ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਸਨਮਾਨ ਭੇਟ ਕਰਨ ਮੌਕੇ ਦੱਸਿਆ ਕਿ ਜਥੇ. ਮਾਇਆ ਸਿੰਘ ਇੱਕ ਬਹਾਦਰ ਜਰਨੈਲ ਵਜੋਂ ਜਾਣੇ ਜਾਂਦੇ ਰਹੇ, ਜਿੰਨ੍ਹਾਂ ਨੇ ਜੈਤੋ ਦੇ ਮੋਰਚੇ ਵਿਚ ਵੀ ਹਿੱਸਾ ਲਿਆ ਸੀ। ਇਸ ਤੋਂ ਇਲਾਵਾ ਜਥੇ. ਮਾਇਆ ਸਿੰਘ ਨੂੰ 1924 ਵਿਚ 1 ਸਾਲ 2 ਮਹੀਨੇ ਦੀ ਕੈਦ ਹੋਈ ਸੀ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਭਾਈ ਮਹਿੰਦਰ ਸਿੰਘ, ਭਾਈ ਬਲਜੀਤ ਸਿੰਘ ਤੇ ਭਾਈ ਹਰਜੀਤ ਸਿੰਘ ਦਾ ਸਨਮਾਨ ਕਰਦੇ ਸ਼੍ਰੋਮਣੀ ਕਮੇਟੀ ਮਾਣ ਮਹਿਸੂਸ ਕਰਦੀ ਹੈ। ਇਸ ਮੌਕੇ ਜਥੇ. ਤੇਜਿੰਦਰ ਸਿੰਘ ਰਾਮਪੁਰ, ਜਥੇ. ਕਰਨੈਲ ਸਿੰਘ ਜੋਧਪੁਰੀ, ਅਮਰਜੀਤ ਸਿੰਘ ਸਾਬਕਾ ਸਰਪੰਚ, ਸਰਵਨ ਸਿੰਘ, ਬਲਕਾਰ ਸਿੰਘ ਖਾਲਸਾ ਨਾਰੰਗਪੁਰ, ਗੁਰਨਾਮ ਸਿੰਘ ਪ੍ਰਧਾਨ ਖੈਹਿਰਾ ਮੁਸ਼ਤਰਕਾ, ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਸ਼ਮਿੰਦਰ ਸਿੰਘ, ਵਰਿੰਦਰਪਾਲ ਸਿੰਘ, ਹਰਮਨਦੀਪ ਸਿੰਘ, ਦਲਜੀਤ ਸਿੰਘ ਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ, ਬਾਬਾ ਸੰਗ ਢੇਸੀਆਂ ਵਿਖੇ ਵਿਸ਼ੇਸ਼ ਸੈਮੀਨਾਰ ਅਗਲੀ ਖ਼ਬਰ ਚੇਅਰਮੈਨ ਬਲਵੀਰ ਸਿੰਘ ਨੇ ਪੱਤੀ ਲਕਸੀਆਂ ਤੋਂ ਸਾਹਲਾ ਨਗਰ ਤੱਕ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।