08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਡੀ.ਏ ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਸਾਰੇ ਬਹਾਨੇ ਹਾਈ ਕੋਰਟ ਨੇ ਕੀਤੇ ਰੱਦ

ਨਕੋਦਰ, 7 ਅਗਸਤ (ਗੁਰਵਿੰਦਰ ਸਿੰਘ )- ਭਾਜਪਾ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.

ਮੁਨੀਸ਼ ਧੀਰ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਵਿੰਦਰ ਸਿੰਘ 08-08-2026
ਨਕੋਦਰ, 7 ਅਗਸਤ (ਗੁਰਵਿੰਦਰ ਸਿੰਘ )- ਭਾਜਪਾ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।ਅਦਾਲਤ ਨੇ ਮਹਿੰਗਾਈ ਭੱਤੇ (ਡੀ.ਏ) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ।ਮੁਨੀਸ਼ ਧੀਰ ਨੇ ਕਿਹਾ ਕਿ ਅਦਾਲਤ ਵਿੱਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ,ਜਿਨ੍ਹਾਂ ਨੂੰ ਹਾਈ ਕੋਰਟ ਆਪਣੇ ਵਿਸਤ੍ਰਿਤ ਫ਼ੈਸਲੇ ਵਿੱਚ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ।ਉਨਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ,ਨਾ ਕਿ ਮੁਲਾਜ਼ਮਾਂ ਨੂੰ ਭਰਮਿਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਆਪਣੀ ਸਹੂਲਤ ਅਨੁਸਾਰ ਲਾਗੂ ਨਹੀਂ ਕਰ ਸਕਦੀ।ਜੇਕਰ ਸਰਕਾਰ ਨੇ ਸੋਧੇ ਹੋਏ ਤਨਖ਼ਾਹ ਸਕੇਲ ਮਨਜ਼ੂਰ ਕੀਤੇ ਹਨ ਤਾਂ ਉਸੇ ਅਨੁਸਾਰ ਡੀਏ ਦੇਣ ਤੋਂ ਵੀ ਪਿੱਛੇ ਨਹੀਂ ਹਟ ਸਕਦੀ।ਅਦਾਲਤ ਨੇ ਇਹ ਵੀ ਕਿਹਾ ਕਿ ਮੂਲ ਤਨਖ਼ਾਹ ਅਤੇ ਮਹਿੰਗਾਈ ਭੱਤਾ ਵੱਖ-ਵੱਖ ਉਦੇਸ਼ਾਂ ਲਈ ਹੁੰਦੇ ਹਨ ਅਤੇ ਦੋਵਾਂ ਦੀ ਤੁਲਨਾ ਕਰਕੇ ਮੁਲਾਜ਼ਮਾਂ ਦੇ ਕਾਨੂੰਨੀ ਹੱਕਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।ਵਿੱਤੀ ਸੰਕਟ ਦਾ ਹਵਾਲਾ ਦੇਣ ਵਾਲੀ ਸਰਕਾਰ ਦੀ ਦਲੀਲ ਨੂੰ ਵੀ ਅਦਾਲਤ ਨੇ ਰੱਦ ਕਰਦਿਆਂ ਕਿਹਾ ਕਿ ਆਰਥਿਕ ਮੁਸ਼ਕਲਾਂ ਦੇ ਨਾਂ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਨਹੀਂ ਰੋਕੇ ਜਾ ਸਕਦੇ।ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਇਸ਼ਤਿਹਾਰਾਂ ਅਤੇ ਹੋਰ ਗੈਰ-ਉਤਪਾਦਕ ਖਰਚਿਆਂ ਨੂੰ ਮੁਲਾਜ਼ਮਾਂ ਦੇ ਬਕਾਏ ਰੋਕਣ ਦਾ ਜਾਇਜ਼ ਕਾਰਨ ਨਹੀਂ ਬਣਾਇਆ ਜਾ ਸਕਦਾ।ਮੁਨੀਸ਼ ਧੀਰ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਆਪ ਸਰਕਾਰ ਦੀਆਂ ਗਲਤ ਤਰਜੀਹਾਂ ਅਤੇ ਵਿੱਤੀ ਕੁਪ੍ਰਬੰਧਨ ਦੇ ਸ਼ਿਕਾਰ ਬਣੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਡੀਏ ਦਾ ਸਾਰਾ ਬਕਾਇਆ ਜਾਰੀ ਕਰੇ।ਉਨ੍ਹਾਂ ਕਿਹਾ ਇਹ ਸਿਰਫ਼ ਡੀਏ ਦੇ ਬਕਾਏ ਦਾ ਮਾਮਲਾ ਨਹੀਂ, ਸਗੋਂ ਉਸ ਸਰਕਾਰ ਦੀ ਭਰੋਸੇਯੋਗਤਾ ਦਾ ਸਵਾਲ ਹੈ ਜਿਸ ਨੇ ਮੁਲਾਜ਼ਮਾਂ ਨੂੰ ਸਨਮਾਨ ਦੇਣ ਦਾ ਵਾਅਦਾ ਕੀਤਾ ਸੀ,ਪਰ ਬਦਲੇ ਵਿੱਚ ਉਨ੍ਹਾਂ ਨੂੰ ਸਿਰਫ਼ ਵਾਅਦਾ ਖ਼ਿਲਾਫ਼ੀ, ਅਦਾਲਤੀ ਲੜਾਈਆਂ ਅਤੇ ਆਰਥਿਕ ਅਸੁਰੱਖਿਆ ਦਿੱਤੀ।
ਪਿਛਲੀ ਖ਼ਬਰ ਐਨ.ਟੀ.ਏ. ਦੇ ਤਿੰਨ ਮਾਹਿਰਾਂ ਨੇ ਲੀਕ ਕੀਤਾ ਸੀ ਨੀਟ ਦਾ ਪ੍ਰਸ਼ਨ ਪੱਤਰ ਅਗਲੀ ਖ਼ਬਰ ਗੁਰਪਤਵੰਤ ਸਿੰਘ ਪੰਨੂੰ ਵਲੋਂ ਸੋਸ਼ਲ ਮੀਡੀਆਂ ਰਾਹੀਂ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਅਫ਼ਵਾਹ ਦਾ ਖੰਡਨ ਇਸ ਸਬੰਧਿਤ ਕਿਸੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।