09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਿਸ਼ੋਰ ਸਿੱਖਿਆ ਬਾਰੇ ਬਲਾਕ ਪੱਧਰੀ ਮੁਕਾਬਲੇ ’ਚ ਭੁੱਲਰ ਸਕੂਲ ਦੇ ਵਿਦਿਆਰਥੀ ਉਂਕਾਰ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ

ਮਲਸੀਆਂ, 8 ਅਗਸਤ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ ਵਿਖੇ ਬਲਾਕ ਨੋਡਲ ਅਫ਼ਸਰ ਸ਼ਾਹਕੋਟ-02 ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਦੀ ਅਗਵਾਈ ਅਤੇ ਸਕੂਲ ਇੰਚਾਰਜ ਲੈਕਚਰਾਰ ਰਾਜਬਿੰਦਰ ਕੌਰ ਦੀ ਦੇਖ-ਰੇਖ ਹੇਠ ਕਿਸ਼ੋਰ ਸਿੱਖਿਆ ਵਿਸ਼ੇ ’ਤੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬਲਾਕ ਸ਼ਾਹਕੋਟ-2 ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਵਿਸ਼ੇ ’ਤੇ ਲਗਭਗ 600 ਸ਼ਬਦਾਂ ਦਾ ਲੇਖ ਲਿਖਣ ਲਈ ਦਿੱਤਾ ਗਿਆ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ 11ਵੀਂ ਜਮਾਤ ਦੇ ਵਿਦਿਆਰਥੀ ਉਂਕਾਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।

ਅਜੀਤ ਡੈਸਕ 09-08-2026
ਮਲਸੀਆਂ, 8 ਅਗਸਤ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ ਵਿਖੇ ਬਲਾਕ ਨੋਡਲ ਅਫ਼ਸਰ ਸ਼ਾਹਕੋਟ-02 ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਦੀ ਅਗਵਾਈ ਅਤੇ ਸਕੂਲ ਇੰਚਾਰਜ ਲੈਕਚਰਾਰ ਰਾਜਬਿੰਦਰ ਕੌਰ ਦੀ ਦੇਖ-ਰੇਖ ਹੇਠ ਕਿਸ਼ੋਰ ਸਿੱਖਿਆ ਵਿਸ਼ੇ ’ਤੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬਲਾਕ ਸ਼ਾਹਕੋਟ-2 ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਵਿਸ਼ੇ ’ਤੇ ਲਗਭਗ 600 ਸ਼ਬਦਾਂ ਦਾ ਲੇਖ ਲਿਖਣ ਲਈ ਦਿੱਤਾ ਗਿਆ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ 11ਵੀਂ ਜਮਾਤ ਦੇ ਵਿਦਿਆਰਥੀ ਉਂਕਾਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਇੰਚਾਰਜ ਨਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਨੇ ਦੱਸਿਆ ਕਿ ਉਂਕਾਰ ਸਿੰਘ ਨੇ ਸਕੂਲ ਦੀ ਅਧਿਆਪਕਾ ਹਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਮੁਕਾਬਲੇ ’ਚ ਭਾਗ ਲਿਆ। ਉਂਕਾਰ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਇਹ ਉਪਲਬਧੀ ਹਾਸਲ ਕੀਤੀ ਹੈ। ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਬਲਾਕ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨ ਤੋਂ ਬਾਅਦ ਉਂਕਾਰ ਸਿੰਘ ਹੁਣ 10 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਭਾਗ ਲਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਸਿੱਖਿਆ ਅਤੇ ਵਿੱਦਿਅਕ ਮੁਕਾਬਲਿਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਦਿਨੇਸ਼ ਵਰਮਾ ਅਤੇ ਸਮੂਹ ਸਟਾਫ਼ ਵੱਲੋਂ ਉਂਕਾਰ ਸਿੰਘ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਗੁਰਾਇਆ ਵਿਖੇ ਵਿਸ਼ਾਲ ਭਗਵਤੀ ਜਾਗਰਣ ਦੀਆਂ ਤਿਆਰੀਆਂ ਜ਼ੋਰਾਂ ’ ਤੇ ਅਗਲੀ ਖ਼ਬਰ ਲੁੱਟ - ਖੋਹ ਦੀ ਵਾਰਦਾਤ ਸੋਸ਼ਲ ਮੀਡੀਆ ’ ਤੇ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।