09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ੍ਰੀ ਹਨੂਮਤ ਆਈ.ਐਮ.ਟੀ. ਗੁਰਾਇਆ ਵਿਖੇ

ਧਾਰਮਿਕ ਸਮਾਗਮ ਗੁਰਾਇਆ, 8 ਅਗਸਤ (ਬਲਵਿੰਦਰ ਸਿੰਘ)-ਸ਼੍ਰੀ ਹਨੂਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਵਿੱਦਿਅਕ ਸੰਸਥਾ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਪੂਰਾ ਕੈਂਪਸ ਗੁਰਬਾਣੀ ਅਤੇ ਧਾਰਮਿਕ ਰੰਗ ‘ਚ ਰੰਗਿਆ ਨਜ਼ਰ ਆਇਆ।

ਅਜੀਤ ਡੈਸਕ 09-08-2026
ਧਾਰਮਿਕ ਸਮਾਗਮ ਗੁਰਾਇਆ, 8 ਅਗਸਤ (ਬਲਵਿੰਦਰ ਸਿੰਘ)-ਸ਼੍ਰੀ ਹਨੂਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਵਿੱਦਿਅਕ ਸੰਸਥਾ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਪੂਰਾ ਕੈਂਪਸ ਗੁਰਬਾਣੀ ਅਤੇ ਧਾਰਮਿਕ ਰੰਗ ‘ਚ ਰੰਗਿਆ ਨਜ਼ਰ ਆਇਆ। ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਅਰਦਾਸ ਕੀਤੀ ਗਈ। ਇਸ ਧਾਰਮਿਕ ਸਮਾਗਮ ਵਿਚ ਵਿੱਦਿਅਕ ਅਦਾਰੇ ਦੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੰਸਥਾ ਦੇ ਚੇਅਰਮੈਨ ਗਿਰੀਸ਼ ਗੁਪਤਾ, ਪ੍ਰਧਾਨ ਨਰੇਸ਼ ਗੁਪਤਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਸਿੰਘ ਕੰਗ, ਭੁਪਿੰਦਰ ਸਿੰਘ ਗਰਚਾ ਅਤੇ ਪ੍ਰਿੰਸੀਪਲ ਡਾ. ਪਲਵਿੰਦਰ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਪਿਛਲੀ ਖ਼ਬਰ ਗਿੱਲ ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਬੱਗਾ ਵਿਖੇ ਰੂਫ਼ਟੌਪ ਵਾਟਰ ਰੀਚਾਰਜ ਪ੍ਰੋਜੈਕਟ ਲਈ ਲੋੜੀਂਦਾ ਸਾਮਾਨ ਭੇਟ ਅਗਲੀ ਖ਼ਬਰ ਗਊਸ਼ਾਲਾਵਾਂ ਦੇ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਗਿੱਲ ਵੈਲਫ਼ੇਅਰ ਸੁਸਾਇਟੀ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।