ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਜਨਮ ਦਿਵਸ ਨੂੰ ਸਮਰਪਿਤ ਕਲਸ਼ ਯਾਤਰਾ ਦਾ ਨਿੱਘਾ ਸਵਾਗਤ
ਜਲੰਧਰ, 9 ਅਗਸਤ (ਜਸਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਮਨ ਦਿਵਸ ਨੂੰ ਸਮਰਪਿਤ ਪਵਿੱਤਰ ਕਲਸ਼ ਯਾਤਰਾ ਅੱਜ ਜਲੰਧਰ ਛਾਉਣੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਪੁੱਜੀ, ਜਿੱਥੇ ਸੰਗਤਾਂ ਵੱਲੋਂ ਯਾਤਰਾ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਸਰਬਜੀਤ ਸਿੰਘ ਮੱਕੜ ਨੇ ਦੱਸਿਆ ਕਿ ਇਹ ਪਵਿੱਤਰ ਕਲਸ਼ ਪਿੰਡ ਰਹਿਮਾਨਪੁਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਰਹਿਮਾਨਪੁਰ ਵਿਖੇ ਸਤਿਕਾਰ ਸਹਿਤ ਸਥਾਪਿਤ ਕੀਤਾ ਗਿਆ।
ਜਲੰਧਰ, 9 ਅਗਸਤ (ਜਸਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਮਨ ਦਿਵਸ ਨੂੰ ਸਮਰਪਿਤ ਪਵਿੱਤਰ ਕਲਸ਼ ਯਾਤਰਾ ਅੱਜ ਜਲੰਧਰ ਛਾਉਣੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਪੁੱਜੀ, ਜਿੱਥੇ ਸੰਗਤਾਂ ਵੱਲੋਂ ਯਾਤਰਾ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਸਰਬਜੀਤ ਸਿੰਘ ਮੱਕੜ ਨੇ ਦੱਸਿਆ ਕਿ ਇਹ ਪਵਿੱਤਰ ਕਲਸ਼ ਪਿੰਡ ਰਹਿਮਾਨਪੁਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਰਹਿਮਾਨਪੁਰ ਵਿਖੇ ਸਤਿਕਾਰ ਸਹਿਤ ਸਥਾਪਿਤ ਕੀਤਾ ਗਿਆ। ਸਰਬਜੀਤ ਸਿੰਘ ਮੱਕੜ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਸਾਨੂੰ ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦੀਆਂ ਹਨ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ. ਮੱਕੜ ਨੇ ਦੱਸਿਆ ਕਿ ਇਹ ਯਾਤਰਾ ਕੁੱਕੜ ਪਿੰਡ, ਕੋਟ ਕਲਾਂ, ਕੋਟ ਖੁਰਦ, ਨੰਗਲ ਕਰਾਰ ਖਾਂ, ਦੀਪ ਨਗਰ, ਰਹਿਮਾਨਪੁਰ, ਸੋਫੀ ਪਿੰਡ, ਅਲਾਦੀਨਪੁਰ, ਸੰਸਾਰਪੁਰ, ਧੀਣਾ, ਖੁਸਰੋਪੁਰ, ਬੰਬੀਆਂਵਾਲ ਤੇ ਅਲੀਪੁਰ ਆਦਿ ਪਿੰਡਾਂ ’ਚ ਵੀ ਪੁੱਜੇਗੀ।