11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਾਣਾ ਬਣੇ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਸੂਬਾ ਮੀਤ ਪ੍ਰਧਾਨ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਪਾਰਟੀ ਲਈ ਕੰਮ ਕਰਨ ਵਾਲੇ ਨਿਧੜਕ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਦਾ ਐਲਾਨ ਕੀਤਾ ਹੈ। ਇਸ ਮੌਕੇ ਆਪਣੀ ਨਿਯੁਕਤੀ ’ਤੇ ਰਣਜੀਤ ਸਿੰਘ ਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਡਾ.

ਅਜੀਤ ਡੈਸਕ 11-08-2026
ਜਲੰਧਰ, 10 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਪਾਰਟੀ ਲਈ ਕੰਮ ਕਰਨ ਵਾਲੇ ਨਿਧੜਕ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਦਾ ਐਲਾਨ ਕੀਤਾ ਹੈ। ਇਸ ਮੌਕੇ ਆਪਣੀ ਨਿਯੁਕਤੀ ’ਤੇ ਰਣਜੀਤ ਸਿੰਘ ਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਹੋਰਨਾਂ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਘੁੰਮਣ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸ. ਰਾਣਾ ਨੂੰ ਵਧਾਈ ਦਿੰਦੇ ਹੋਏ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਲੋੜ-ਢਿੱਲੋਂ ਅਗਲੀ ਖ਼ਬਰ ਸੀਟੀ ਪਬਲਿਕ ਸਕੂਲ ਵਿਖੇ ‘ ਏ . ਆਈ . ਕਨਕਲੇਵ 2026’ ਏ. ਟੀ. ਐੱਮ. ਬਦਲ ਕੇ ਪੈਸੇ ਕਢਵਾਉਣ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।